July 5, 2024 5:18 am
Lok Sabha

ਮਹਿੰਗਾਈ ਮੁੱਦੇ ‘ਤੇ ਫਿਰ ਹੰਗਾਮਾ, ਲੋਕ ਸਭਾ ਦੀ ਕਾਰਵਾਈ ਭਲਕੇ 11 ਵਜੇ ਤੱਕ ਮੁਲਤਵੀ

ਚੰਡੀਗੜ੍ਹ 25 ਜੁਲਾਈ 2022: ਸੰਸਦ ‘ਚ ਮਾਨਸੂਨ ਸੈਸ਼ਨ ਦੌਰਾਨ ਅੱਜ ਵੀ ਲੋਕ ਸਭਾ (Lok Sabha) ਵਿੱਚ ਮਹਿੰਗਾਈ ਖ਼ਿਲਾਫ਼ ਨਾਅਰੇਬਾਜ਼ੀ ਕਰਨ ਮਗਰੋਂ ਕਾਂਗਰਸ ਦੇ ਚਾਰ ਸੰਸਦ ਮੈਂਬਰਾਂ ਨੂੰ ਸਦਨ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਲੋਕ ਸਭਾ 26 ਜੁਲਾਈ ਨੂੰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ, ਜਯੋਤਿਮਣੀ, ਰਾਮਿਆ ਹਰੀਦਾਸ ਅਤੇ ਟੀਐਨ ਪ੍ਰਤਾਪਨ ਨੂੰ ਪੂਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਜਿਕਰਯੋਗ ਹੈ ਕਿ ਸਦਨ ਦੀ ਕਾਰਵਾਈ ਮੁਲਤਵੀ ਕਰਨ ਤੋਂ ਪਹਿਲਾਂ ਸਪੀਕਰ ਦੀ ਕੁਰਸੀ ‘ਤੇ ਬੈਠੇ ਰਾਜਿੰਦਰ ਅਗਰਵਾਲ ਨੇ ਕਾਂਗਰਸ ਦੇ ਚਾਰ ਸੰਸਦ ਮੈਂਬਰਾਂ ਨੂੰ ਨਾਮਜ਼ਦ ਕਰਕੇ ਹੰਗਾਮਾ ਕੀਤਾ। ਨਿਯਮ 374 ਤਹਿਤ ਕਾਂਗਰਸ ਦੇ ਚਾਰ ਸੰਸਦ ਮੈਂਬਰਾਂ ਨੂੰ ਸੈਸ਼ਨ ਦੀ ਬਾਕੀ ਮਿਆਦ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਮਹਿੰਗਾਈ ਦੇ ਮੁੱਦੇ ‘ਤੇ ਪ੍ਰਦਰਸ਼ਨ

ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੋਮਵਾਰ ਨੂੰ ਸਦਨ ‘ਚ ਨਾਅਰੇਬਾਜ਼ੀ ਕੀਤੀ ਅਤੇ ਮਹਿੰਗਾਈ, ਰਸੋਈ ਗੈਸ ਦੀਆਂ ਕੀਮਤਾਂ ‘ਚ ਵਾਧੇ ਦੇ ਮੁੱਦਿਆਂ ‘ਤੇ ਕੇਂਦਰ ਨਾਲ ਚਰਚਾ ਦੀ ਮੰਗ ਕੀਤੀ। ਇਸ ‘ਤੇ ਲੋਕ ਸਭਾ (Lok Sabha)  ਸਪੀਕਰ ਓਮ ਬਿਰਲਾ ਨੇ ਉਨ੍ਹਾਂ ਨੂੰ ਫਟਕਾਰ ਲਗਾਈ ਅਤੇ ਸਦਨ ਦੀ ਮਰਿਆਦਾ ਬਣਾਈ ਰੱਖਣ ਲਈ ਕਿਹਾ। ਓਮ ਬਿਰਲਾ ਨੇ ਕਿਹਾ, “ਇਹ ਲੋਕਤੰਤਰ ਦਾ ਮੰਦਰ ਹੈ। ਸਦਨ ਦੀ ਮਰਿਆਦਾ ਨੂੰ ਬਣਾਈ ਰੱਖਣਾ ਮੈਂਬਰਾਂ ਦੀ ਜ਼ਿੰਮੇਵਾਰੀ ਹੈ। ਸਰਕਾਰ ਚਰਚਾ ਲਈ ਤਿਆਰ ਹੈ |