Site icon TheUnmute.com

ਦਿੱਲੀ ਵਿਧਾਨ ਸਭਾ ‘ਚ ਹੰਗਾਮਾ, ਸਪੀਕਰ ਨੇ ਭਾਜਪਾ ਦੇ ਸਾਰੇ ਵਿਧਾਇਕਾਂ ਨੂੰ ਸਦਨ ਤੋਂ ਕੀਤਾ ਬਾਹਰ

Delhi Vidhan Sabha

ਚੰਡੀਗੜ੍ਹ, 08 ਅਪ੍ਰੈਲ 2024: ਦਿੱਲੀ ਵਿਧਾਨ ਸਭਾ (Delhi Vidhan Sabha) ‘ਚ ਭਾਜਪਾ ਵਿਧਾਇਕਾਂ ਨੇ ਹੰਗਾਮਾ ਕੀਤਾ। ਦਰਅਸਲ, ਭਾਜਪਾ ਵਿਧਾਇਕਾਂ ਨੇ ਜਲ ਬੋਰਡ ਵਿੱਚ ਕਥਿਤ ਘਪਲੇ ਨਾਲ ਜੁੜੀ ਦਿੱਲੀ ਸਰਕਾਰ ਦੀ ਰਿਪੋਰਟ ‘ਤੇ ਚਰਚਾ ਦੀ ਮੰਗ ਕੀਤੀ ਸੀ। ਪਰ ਸਪੀਕਰ ਚਰਚਾ ਲਈ ਤਿਆਰ ਨਹੀਂ ਸਨ। ਇਸ ‘ਤੇ ਭਾਜਪਾ ਵਿਧਾਇਕਾਂ ਨੇ ਹੰਗਾਮਾ ਕੀਤਾ। ਇਸ ਕਾਰਨ ਵਿਧਾਨ ਸਭਾ ਦੇ ਸਪੀਕਰ ਨੇ ਭਾਜਪਾ ਦੇ ਸਾਰੇ ਵਿਧਾਇਕਾਂ ਨੂੰ ਸਦਨ ਤੋਂ ਬਾਹਰ ਕਰ ਦਿੱਤਾ।

ਅੱਜ ਬੁਲਾਏ ਗਏ ਦਿੱਲੀ ਵਿਧਾਨ ਸਭਾ (Delhi Vidhan Sabha) ਦੇ ਵਿਸ਼ੇਸ਼ ਇਜਲਾਸ ਵਿੱਚ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹੰਗਾਮਾ ਹੋਣ ਦੀ ਸੰਭਾਵਨਾ ਹੈ। ਦਰਅਸਲ ਇਸ ਤੋਂ ਪਹਿਲਾਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ‘ਚ ਪਾਣੀ ਦੀ ਸਮੱਸਿਆ ‘ਤੇ ਚਰਚਾ ਹੋਈ ਸੀ, ਜਿਸ ਤੋਂ ਬਾਅਦ ਵਿਧਾਇਕਾਂ ਨੇ ਦਿੱਲੀ ਦੇ ਹਸਪਤਾਲਾਂ ਅਤੇ ਮੁਹੱਲਾ ਕਲੀਨਿਕਾਂ ‘ਚ ਸਮੱਸਿਆਵਾਂ ਨੂੰ ਲੈ ਕੇ ਵਿਧਾਨ ਸਭਾ ‘ਚ ਆਪਣੇ ਵਿਚਾਰ ਪੇਸ਼ ਕੀਤੇ ਸਨ। ਉਦੋਂ ਵਿਧਾਨ ਸਭਾ ਦੇ ਸਪੀਕਰ ਰਾਮਨਿਵਾਸ ਗੋਇਲ ਨੇ ਸਿਹਤ ਸੇਵਾਵਾਂ ਸਬੰਧੀ ਵਿਸ਼ੇਸ਼ ਇਜਲਾਸ ਬੁਲਾਉਣ ਦੀ ਗੱਲ ਕਹੀ ਸੀ। ਪਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਥਿਤ ਸ਼ਰਾਬ ਘਪਲੇ ਵਿੱਚ ਗ੍ਰਿਫ਼ਤਾਰੀ ਕਾਰਨ ਇਹ ਇਜਲਾਸ ਮੁਲਤਵੀ ਕਰ ਦਿੱਤਾ ਗਿਆ ਸੀ। ਹੁਣ ਇਸ ਮੁੱਦੇ ‘ਤੇ ਅੱਜ ਸਦਨ ‘ਚ ਚਰਚਾ ਹੋ ਸਕਦੀ ਹੈ।

Exit mobile version