Parliament

ਰਾਹੁਲ ਗਾਂਧੀ ਤੇ ਅਡਾਨੀ ਮਾਮਲੇ ‘ਤੇ ਸੰਸਦ ‘ਚ ਹੰਗਾਮਾ, ਕਾਰਵਾਈ 23 ਮਾਰਚ ਤੱਕ ਮੁਲਤਵੀ

ਚੰਡੀਗੜ੍ਹ, 21 ਮਾਰਚ 2023: ਸੰਸਦ (Parliament) ਵਿੱਚ ਵਿਰੋਧੀ ਧਿਰ ਦੇ ਨਾਅਰੇਬਾਜ਼ੀ ਤੋਂ ਬਾਅਦ ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ ਲਗਾਤਾਰ 7ਵੇਂ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਹੈ । ਦੋਵਾਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਮੁੜ ਸ਼ੁਰੂ ਹੋਈ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੂੰ ਬੋਲਣ ਲਈ ਕਿਹਾ ਗਿਆ ਪਰ ਬਾਕੀ ਮੈਂਬਰਾਂ ਨੇ ਰਾਹੁਲ ਗਾਂਧੀ ਤੋਂ ਮੁਆਫ਼ੀ ਮੰਗਣ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਇਸ ਤੋਂ ਬਾਅਦ ਚੇਅਰਮੈਨ ਜਗਦੀਪ ਧਨਖੜ ਨੇ ਰਾਜ ਸਭਾ ਦੀ ਕਾਰਵਾਈ 23 ਮਾਰਚ ਤੱਕ ਮੁਲਤਵੀ ਕਰ ਦਿੱਤੀ। ਸੰਸਦ (Parliament) ਵਿੱਚ ਰਾਹੁਲ ਗਾਂਧੀ ਅਤੇ ਅਡਾਨੀ ਮਾਮਲੇ ‘ਤੇ ਕਾਫੀ ਬਹਿਸ ਦੇਖਣ ਨੂੰ ਮਿਲੀ |ਇਸ ਤੋਂ ਪਹਿਲਾਂ ਜਗਦੀਪ ਧਨਖੜ ਨੇ ਸਦਨ ਦੇ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਆਪਣੇ ਚੈਂਬਰ ਵਿੱਚ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਜਿਸ ਵਿੱਚ ਭਾਜਪਾ, ਵਾਈਐਸਆਰਸੀਪੀ ਅਤੇ ਟੀਡੀਪੀ ਨੂੰ ਛੱਡ ਕੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਹਿੱਸਾ ਨਹੀਂ ਲਿਆ।

ਲੋਕ ਸਭਾ ਦੀ ਕਾਰਵਾਈ 25 ਮਿੰਟ ਤੱਕ ਚੱਲੀ ਪਰ ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ 23 ਮਾਰਚ ਨੂੰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀ ਦੁਪਹਿਰ 1 ਵਜੇ ਆਪਣੇ ਚੈਂਬਰ ਵਿੱਚ ਸਰਬ ਪਾਰਟੀ ਮੀਟਿੰਗ ਬੁਲਾਈ ਸੀ।

Scroll to Top