Site icon TheUnmute.com

ਅਡਾਨੀ ਮਾਮਲੇ ‘ਤੇ ਰਾਜ ਸਭਾ ‘ਚ ਹੰਗਾਮਾ, ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

Rajya Sabha

ਚੰਡੀਗੜ੍ਹ, 3 ਅਪ੍ਰੈਲ 2023: ਸੰਸਦ ਦੇ ਦੋਵਾਂ ਸਦਨਾਂ ਵਿੱਚ ਅੱਜ ਵੀ ਕਾਫੀ ਹੰਗਾਮਾ ਹੋਇਆ। ਵੱਖ-ਵੱਖ ਮੁੱਦਿਆਂ ‘ਤੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ (Rajya Sabha) ਦੀ ਕਾਰਵਾਈ ਸੋਮਵਾਰ ਨੂੰ ਸ਼ੁਰੂ ਹੋਣ ਤੋਂ ਬਾਅਦ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ । ਹੰਗਾਮੇ ਕਾਰਨ ਉਪਰਲੇ ਸਦਨ ਵਿੱਚ ਸਿਫ਼ਰ ਕਾਲ ਅਤੇ ਪ੍ਰਸ਼ਨ ਕਾਲ ਨਹੀਂ ਹੋ ਸਕੇ। ਮੀਟਿੰਗ ਸ਼ੁਰੂ ਹੁੰਦਿਆਂ ਹੀ ਚੇਅਰਮੈਨ ਜਗਦੀਪ ਧਨਖੜ ਨੇ ਜ਼ਰੂਰੀ ਦਸਤਾਵੇਜ਼ ਸਦਨ ਦੇ ਫਲੋਰ ’ਤੇ ਰੱਖਣੇ ਸ਼ੁਰੂ ਕਰ ਦਿੱਤੇ।

ਇਸ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਨੇ ਅਡਾਨੀ ਸਮੂਹ ਨਾਲ ਸਬੰਧਤ ਮਾਮਲੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਦੇ ਗਠਨ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕੁਝ ਮੈਂਬਰਾਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ‘ਤੇ ਕੀਤੀ ਟਿੱਪਣੀ ਲਈ ਕੇਂਦਰੀ ਮੰਤਰੀ ਹਰਦੀਪ ਪੁਰੀ ਤੋਂ ਮੁਆਫ਼ੀ ਮੰਗਣ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਹਰਦੀਪ ਪੁਰੀ ਸਦਨ ‘ਚ ਮੌਜੂਦ ਰਹੇ। ਹੰਗਾਮੇ ਦੌਰਾਨ ਚੇਅਰਮੈਨ ਨੇ ਦਸਤਾਵੇਜ਼ ਸਦਨ ਦੇ ਮੇਜ਼ ‘ਤੇ ਰੱਖੇ ਅਤੇ ਬੈਠਕ ਸ਼ੁਰੂ ਹੋਣ ਦੇ ਕਰੀਬ ਤਿੰਨ ਮਿੰਟਾਂ ਦੇ ਅੰਦਰ ਹੀ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ।

Exit mobile version