Kultar Singh Sandhwan

ਭਾਰਤੀ ਕਿਸਾਨਾਂ ਨੂੰ ਅਮਰੀਕੀ ਸੇਬਾਂ ਦੀ ਨਾਜਾਇਜ਼ ਦਰਾਮਦ ਤੋਂ ਬਚਾਉਣ ਲਈ ਫੌਰੀ ਕਾਰਵਾਈ ਦੀ ਲੋੜ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 13 ਮਾਰਚ 2025 : ਅਮਰੀਕਾ (america) ਦੁਆਰਾ ਲਗਾਏ ਗਏ ਪਰਸਪਰ ਟੈਰਿਫ ਦੇ ਕਾਰਨ ਪੈਦਾ ਹੋਈ ਸਥਿਤੀ ਨੂੰ ਦੇਖਦੇ ਹੋਏ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ (himachal pradesh) ਅਤੇ ਉੱਤਰਾਖੰਡ ਦੇ ਕਿਸਾਨਾਂ ਨੂੰ ਭਾਰਤੀ ਬਾਜ਼ਾਰਾਂ ਵਿੱਚ ਸਸਤੇ ਅਮਰੀਕੀ ਸੇਬਾਂ ਦੀ ਦਰਾਮਦ ਤੋਂ ਗੰਭੀਰ ਖਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧ ਵਿੱਚ ਕਸ਼ਮੀਰ ਵੈਲੀ ਫਰੂਟ ਗ੍ਰੋਅਰਜ਼ ਯੂਨੀਅਨ (ਕੇਵੀਐਫਜੀਯੂ) ਨੇ ਚੇਤਾਵਨੀ ਦਿੱਤੀ ਹੈ ਕਿ ਘੱਟ ਕੀਮਤ ਵਾਲੇ ਸੇਬਾਂ ਦੀ ਦਰਾਮਦ ਨਾਲ ਬਾਜ਼ਾਰ ਵਿੱਚ ਅਜਿਹੀ ਸਥਿਤੀ ਪੈਦਾ ਹੋ ਜਾਵੇਗੀ ਕਿ ਕੀਮਤਾਂ ਡਿੱਗਣ ਕਾਰਨ ਸੇਬਾਂ ਦੀ ਖੇਤੀ ‘ਤੇ ਨਿਰਭਰ 7 ਲੱਖ ਤੋਂ ਵੱਧ ਪਰਿਵਾਰਾਂ (family) ਦੀ ਰੋਜ਼ੀ-ਰੋਟੀ ਖ਼ਤਰੇ ਵਿੱਚ ਪੈ ਸਕਦੀ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਭਾਰਤ ਸਰਕਾਰ ਨੂੰ ਭਾਰਤੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪ੍ਰੋਟੈਕਟਿਵ ਕਾਊਂਟਰ ਟੈਰਿਫ ਵਰਗੀਆਂ ਜ਼ਰੂਰੀ ਮੰਗਾਂ ਦਾ ਜ਼ਿਕਰ ਕੀਤਾ, ਜਿਸ ਦੇ ਤਹਿਤ ਭਾਰਤੀ ਉਤਪਾਦਕਾਂ ਲਈ ਵਪਾਰ ਵਿੱਚ ਬਰਾਬਰੀ ਦੇ ਖੇਤਰ ਨੂੰ ਯਕੀਨੀ ਬਣਾਉਣ ਲਈ ਅਮਰੀਕੀ ਸੇਬਾਂ ‘ਤੇ ਮੈਚਿੰਗ ਡਿਊਟੀ ਲਗਾਈ ਜਾਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਦਿਸ਼ਾ ਵਿੱਚ ਫੌਰੀ ਆਰਥਿਕ ਰਾਹਤ ਦੀ ਲੋੜ ਹੈ, ਜਿਸ ਤਹਿਤ ਕਿਸਾਨਾਂ ਨੂੰ ਆਮਦਨ ਦੇ ਨੁਕਸਾਨ ਤੋਂ ਬਚਣ ਅਤੇ ਨਿਰੰਤਰ ਉਤਪਾਦਨ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਹਾਇਤਾ ਦਿੱਤੀ ਜਾਵੇ।

ਉਸਨੇ ਇਹ ਵੀ ਕਿਹਾ ਕਿ ਅਮਰੀਕਾ (america) ਨਾਲ ਸਾਰੇ ਵਪਾਰਕ ਸਬੰਧਾਂ ਵਿੱਚ ਭਾਰਤੀ ਕਿਸਾਨਾਂ ਦੀ ਰੋਜ਼ੀ-ਰੋਟੀ ਦੀ ਸੁਰੱਖਿਆ ਲਈ ਕਿਸਾਨ-ਪੱਖੀ ਵਪਾਰਕ ਸਮਝੌਤਿਆਂ ਦੀ ਲੋੜ ਹੈ। ਉਨ੍ਹਾਂ ਨੇ ਭਾਰਤੀ ਉਤਪਾਦਾਂ ਦੀ ਮੁਕਾਬਲੇਬਾਜ਼ੀ ਨੂੰ ਵਧਾਉਣ ਲਈ ਭੰਡਾਰਨ ਸੁਵਿਧਾਵਾਂ ਦੇ ਆਧੁਨਿਕੀਕਰਨ, ਨਿਰਵਿਘਨ ਆਵਾਜਾਈ ਅਤੇ ਬਾਜ਼ਾਰ ਤੱਕ ਪਹੁੰਚ ਦੇ ਰੂਪ ਵਿੱਚ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ‘ਤੇ ਜ਼ੋਰ ਦਿੱਤਾ।

ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਕਿਹਾ ਕਿ ਸਾਡੇ ਕਿਸਾਨ ਭਾਰਤੀ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਦਾ ਪਸੀਨਾ ਅਤੇ ਮਿਹਨਤ ਦੇਸ਼ ਨੂੰ ਪਾਲਦੀ ਹੈ। ਇਹ ਬਿਲਕੁਲ ਵੀ ਉਚਿਤ ਅਤੇ ਸਵੀਕਾਰਯੋਗ ਨਹੀਂ ਹੈ ਕਿ ਉਨ੍ਹਾਂ ਨੂੰ ਅੰਤਰਰਾਸ਼ਟਰੀ ਵਪਾਰ ਯੁੱਧਾਂ ਕਾਰਨ ਕਿਸੇ ਮੁਸ਼ਕਲ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਰਕਾਰ ਇਸ ਮਾਮਲੇ ਵਿੱਚ ਦਖਲਅੰਦਾਜ਼ੀ ਨਾ ਕਰਦੀ ਤਾਂ ਨਾ ਸਿਰਫ਼ ਸਾਡੀ ਰੋਜ਼ੀ-ਰੋਟੀ ਸਗੋਂ ਸਾਡੀਆਂ ਪੀੜ੍ਹੀਆਂ ਦੀ ਖੇਤੀ ਵਿਰਾਸਤ ਵੀ ਖੁੱਸਣ ਦਾ ਖਤਰਾ ਬਣ ਜਾਵੇਗਾ।

ਉਨ੍ਹਾਂ ਕਿਹਾ ਕਿ ਵਿਦੇਸ਼ੀ ਉਤਪਾਦਾਂ ਦੀ ਸਸਤੀ ਦਰਾਮਦ ਨਾਲ ਕੁਝ ਵਪਾਰੀਆਂ ਨੂੰ ਫਾਇਦਾ ਹੋ ਸਕਦਾ ਹੈ, ਪਰ ਇਸ ਨਾਲ ਕਈ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਜ਼ਿੰਦਗੀ ਬਰਬਾਦ ਹੋ ਜਾਵੇਗੀ। ਅਸੀਂ ਮੁਨਾਫ਼ੇ ਵਾਲੀਆਂ ਨੀਤੀਆਂ ਨੂੰ ਕਿਸਾਨਾਂ ਨੂੰ ਕੁਚਲਣ ਨਹੀਂ ਦੇਵਾਂਗੇ ਜੋ ਸਾਨੂੰ ਪਾਲਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਇਹ ਸਿਰਫ਼ ਸੇਬਾਂ ਦਾ ਮਾਮਲਾ ਨਹੀਂ ਹੈ, ਸਗੋਂ ਹਰ ਭਾਰਤੀ ਕਿਸਾਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਮਾਮਲਾ ਹੈ। ਉਨ•ਾਂ ਕਿਹਾ ਕਿ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਾਡੇ ਕਿਸਾਨਾਂ ਨੂੰ ਉਨ•ਾਂ ਦੀਆਂ ਵਸਤਾਂ ਦਾ ਉਚਿਤ ਭਾਅ, ਨਿਰਪੱਖ ਮੰਡੀ ਅਤੇ ਬਰਾਬਰ ਮੌਕੇ ਮਿਲਣ।  ਸੰਧਵਾਂ ਨੇ ਕਿਹਾ ਕਿ ਮੈਂ ਆਪਣੇ ਕਿਸਾਨਾਂ ਨਾਲ ਖੜ੍ਹਾ ਹਾਂ ਅਤੇ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਨੂੰ ਬਿਨਾਂ ਕਿਸੇ ਦੇਰੀ ਤੋਂ ਯਕੀਨੀ ਬਣਾਇਆ ਜਾਵੇ।

Read More: ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ 1947 ਤੋਂ ਲੈ ਕੇ ਹੁਣ ਤੱਕ ਦੀਆਂ ਵਿਧਾਨ ਸਭਾ ਦੀਆਂ ਕਾਰਵਾਈਆਂ

Scroll to Top