Site icon TheUnmute.com

USA vs BAN: ਅਮਰੀਕਾ ਨੇ ਬੰਗਲਾਦੇਸ਼ ਨੂੰ ਦੂਜੇ ਟੀ-20 ਮੈਚ ‘ਚ ਹਰਾ ਕੇ ਸੀਰੀਜ਼ ‘ਤੇ ਕੀਤਾ ਕਬਜ਼ਾ

USA vs BAN

ਚੰਡੀਗੜ੍ਹ, 24 ਮਈ 2024: (USA vs BAN) ਅਮਰੀਕਾ ਨੇ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਬੰਗਲਾਦੇਸ਼ ਤੋਂ ਟੀ-20 ਸੀਰੀਜ਼ ਜਿੱਤ ਕੇ ਉਲਟਫੇਰ ਦੇ ਸੰਕੇਤ ਦਿੱਤੇ ਹਨ। ਅਮਰੀਕਾ ਨੇ ਹਿਊਸਟਨ ਦੇ ਪ੍ਰੇਰੀ ਵਿਊ ਕ੍ਰਿਕਟ ਕੰਪਲੈਕਸ ਵਿੱਚ ਖੇਡੇ ਗਏ ਦੂਜੇ ਟੀ-20 ਮੈਚ ਵਿੱਚ ਬੰਗਲਾਦੇਸ਼ ਨੂੰ 6 ਦੌੜਾਂ ਨਾਲ ਹਰਾ ਦਿੱਤਾ ।

ਇਸ ਨਾਲ ਅਮਰੀਕਾ ਨੇ ਤਿੰਨ ਮੈਚਾਂ (USA vs BAN) ਦੀ ਟੀ-20 ਸੀਰੀਜ਼ ‘ਚ 2-0 ਦੀ ਬੜ੍ਹਤ ਬਣਾ ਲਈ ਹੈ। ਇਹ ਪਹਿਲੀ ਵਾਰ ਹੈ ਜਦੋਂ ਅਮਰੀਕਾ ਨੇ ਬੰਗਲਾਦੇਸ਼ ਨੂੰ ਕਿਸੇ ਵੀ ਫਾਰਮੈਟ ਦੀ ਲੜੀ ਵਿੱਚ ਹਰਾਇਆ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅਮਰੀਕਾ ਨੇ 6 ਵਿਕਟਾਂ ਦੇ ਨੁਕਸਾਨ ‘ਤੇ 144 ਦੌੜਾਂ ਬਣਾਈਆਂ। ਜਵਾਬ ਵਿੱਚ ਬੰਗਲਾਦੇਸ਼ ਦੀ ਪੂਰੀ ਟੀਮ 19.3 ਓਵਰਾਂ ਵਿੱਚ 138 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਈ।

ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੇ ਅਮਰੀਕਾ ਦੇ ਸਲਾਮੀ ਬੱਲੇਬਾਜ਼ ਸਟੀਵਨ ਟੇਲਰ ਅਤੇ ਕਪਤਾਨ ਮੋਨਾਂਕ ਪਟੇਲ ਨੇ ਟੀਮ ਨੂੰ ਚੰਗੀ ਸ਼ੁਰੂਆਤ ਦਿਵਾਈ ਅਤੇ ਪਹਿਲੀ ਵਿਕਟ ਲਈ 44 ਦੌੜਾਂ ਜੋੜੀਆਂ। ਟੇਲਰ ਰਿਸ਼ਾਦ ਹੁਸੈਨ ਦੀ ਗੇਂਦ ‘ਤੇ ਤਨਜਿਦ ਹਸਨ ਹੱਥੋਂ ਕੈਚ ਆਊਟ ਹੋ ਗਏ। ਉਨ੍ਹਾਂ ਨੇ 28 ਗੇਂਦਾਂ ਦਾ ਸਾਹਮਣਾ ਕਰਦਿਆਂ 31 ਦੌੜਾਂ ਬਣਾਈਆਂ। ਉਥੇ ਹੀ ਕਪਤਾਨ ਮਯੰਕ ਪਟੇਲ ਨੇ 38 ਗੇਂਦਾਂ ਦਾ ਸਾਹਮਣਾ ਕਰਦੇ ਹੋਏ 42 ਦੌੜਾਂ ਦੀ ਪਾਰੀ ਖੇਡੀ। ਬੰਗਲਾਦੇਸ਼ ਲਈ ਸ਼ਰੀਫੁਲ ਇਸਲਾਮ, ਮੁਸਤਫਿਜ਼ੁਰ ਰਹਿਮਾਨ ਅਤੇ ਰਿਸ਼ਾਦ ਹੁਸੈਨ ਨੇ 2-2 ਵਿਕਟਾਂ ਲਈਆਂ।

Exit mobile version