ਚੰਡੀਗੜ੍ਹ, 10 ਮਈ 2023: ਜਲੰਧਰ (Jalandhar)ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਿੰਗ ਸ਼ੁਰੂ ਹੋ ਗਈ, ਜਿਸ ਵਿੱਚ 16 ਲੱਖ ਤੋਂ ਵੱਧ ਵੋਟਰ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ 19 ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਫੈਸਲਾ ਕਰਨਗੇ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ ਜਲੰਧਰ ਦੇ ਮਾਣਯੋਗ ਵੋਟਰੋ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਲ ਹੋਏ ਵੋਟਰ ਕਾਰਡ ਦਾ ਅੱਜ ਆਪਣੀ ਮਰਜ਼ੀ ਨਾਲ ਇਸਤੇਮਾਲ ਕਰੋ | ਇਮਾਨਦਾਰ ਅਤੇ ਲੋਕਾਂ ਦੇ ਦੁੱਖਾਂ ਸੁੱਖਾਂ ਨੂੰ ਸਮਝਣ ਵਾਲੇ , ਸਿਹਤ,ਸਿੱਖਿਆ ਅਤੇ ਬਿਜਲੀ ਦੇ ਮੁੱਦਿਆਂ ਦੀ ਗੱਲ ਕਰਨ ਵਾਲਿਆਂ ਨੂੰ ਅੱਗੇ ਲੈ ਕੇ ਆਓ…ਲੋਕਤੰਤਰ ਨੂੰ ਮਜ਼ਬੂਤ ਕਰੋ |