July 8, 2024 5:12 pm
ਉੱਤਰ ਪ੍ਰਦੇਸ਼

ਉੱਤਰ ਪ੍ਰਦੇਸ਼ ਸਰਕਾਰ ਨੇ ਸੂਬੇ ‘ਚ ਨਾਈਟ ਕਰਫਿਊ ਖ਼ਤਮ ਕਰਨ ਦੇ ਦਿੱਤੇ ਆਦੇਸ਼

ਚੰਡੀਗੜ੍ਹ 19 ਫਰਵਰੀ 2022: ਦੇਸ਼ ‘ਚ ਕੋਰੋਨਾ ਮਾਮਲਿਆਂ ਤੋਂ ਰਾਹਤ ਖ਼ਬਰ ਹੈ| ਇਸ ਦੌਰਾਨ ਉੱਤਰ ਪ੍ਰਦੇਸ਼ ‘ਚ ਸ਼ਨੀਵਾਰ ਤੋਂ ਰਾਤ ਦਾ ਕੋਰੋਨਾ ਕਰਫਿਊ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਦੁਕਾਨਾਂ ਖੋਲ੍ਹਣ ‘ਤੇ ਲਗਾਈ ਗਈ ਪਾਬੰਦੀ ਵੀ ਖਤਮ ਹੋ ਗਈ ਹੈ। ਇਹ ਹੁਕਮ ਸ਼ਨੀਵਾਰ ਦੁਪਹਿਰ ਨੂੰ ਜਾਰੀ ਕੀਤਾ ਗਿਆ ਹੈ। ਹੁਣ ਤੱਕ ਰਾਤ 11 ਵਜੇ ਤੋਂ ਸਵੇਰੇ 6 ਵਜੇ ਤੱਕ ਕਰਫਿਊ ਲਾਗੂ ਸੀ। ਜਿਸ ਕਾਰਨ ਦੁਕਾਨਾਂ ਅਤੇ ਰੈਸਟੋਰੈਂਟ ਸਵੇਰੇ 11 ਵਜੇ ਤੱਕ ਬੰਦ ਰਹੇ। ਉੱਤਰ ਪ੍ਰਦੇਸ਼ ‘ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਲਗਾਤਾਰ ਘੱਟ ਰਹੇ ਹਨ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ।

ਇਸ ਦੌਰਾਨ ਲਖਨਊ ਸ਼ਹਿਰ ‘ਚ ਇਨਫੈਕਸ਼ਨ ਘੱਟ ਹੋਣ ਕਾਰਨ ਸਿਹਤ ਵਿਭਾਗ ਨੇ ਵੀ ਰੈਪਿਡ ਰਿਸਪਾਂਸ ਟੀਮਾਂ ਦੀ ਗਿਣਤੀ ਅੱਧੀ ਕਰਨ ਦੀ ਤਿਆਰੀ ਕਰ ਲਈ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੱਤਰ ਭੇਜਿਆ ਗਿਆ ਹੈ। ਉਥੋਂ ਦੀ ਮੋਹਰ ਲੱਗਦੇ ਹੀ ਟੀਮ ਘੱਟ ਜਾਵੇਗੀ।