19 ਦਸੰਬਰ 2024: ਉੱਤਰ (Uttar Pradesh) ਦੇਸ਼ ਦੇ ਸ਼ਾਹਜਹਾਂਪੁਰ (Shahjahanpur,) ‘ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਟਰੱਕ ਅਤੇ (truck and a car) ਕਾਰ ਵਿਚਕਾਰ ਜਬਰਦਸਤ ਟੱਕਰ ਹੋਈ, ਦੱਸ ਦੇਈਏ ਕਿ ਹਾਦਸਾ ਐਨਾ ਜਿਆਦਾ ਭਿਆਨਕ ਸੀ ਕਿ ਇਸ ਹਾਦਸੇ ਦੇ ਵਿਚ ਵਿੱਚ ਇੱਕੋ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ ਹੋ ਗਈ।
ਉਥੇ ਹੀ ਜਾਣਕਾਰੀ ਮਿਲੀ ਹੈ ਕਿ ਮਰਨ ਵਾਲਿਆਂ ਵਿੱਚ ਦੋ ਔਰਤਾਂ ਅਤੇ ਦੋ ਬੱਚੇ ਸ਼ਾਮਲ ਹਨ। ਇਸ ਦੌਰਾਨ ਪੰਜ ਹੋਰ ਜ਼ਖ਼ਮੀਆਂ ਨੂੰ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਸ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਸ਼ਾਹਜਹਾਂਪੁਰ ਤੋਂ ਦਿੱਲੀ ਜਾ ਰਿਹਾ ਸੀ।