Haryana farmers

ਹਰਿਆਣਾ ਦੇ ਗੰਨਾ ਕਿਸਾਨਾਂ ਨੂੰ ਬਕਾਇਆ 34 ਕਰੋੜ ਰੁਪਏ ਜਾਰੀ ਕਰੇ ਉੱਤਰਾਖੰਡ ਸਰਕਾਰ: CM ਨਾਇਬ ਸਿੰਘ ਸੈਣੀ

ਚੰਡੀਗੜ੍ਹ, 20 ਮਾਰਚ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਤਰਾਖੰਡ ਦੇ ਮੁੱਖ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਉਤਰਾਖੰਡ ਦੀ ਇੱਕ ਗੰਨਾ ਮਿੱਲ ‘ਚ ਹਰਿਆਣਾ ਦੇ ਕਿਸਾਨਾਂ (Haryana farmers) ਦੀ ਬਕਾਇਆ ਰਕਮ ਜਾਰੀ ਕਰਨ ਦੀ ਬੇਨਤੀ ਕੀਤੀ ਹੈ। ਇਹ ਬਕਾਇਆ ਰਕਮ ਲਗਭਗ 34 ਕਰੋੜ ਰੁਪਏ ਹੈ।

ਨਾਇਬ ਸਿੰਘ ਸੈਣੀ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਵੱਖ-ਵੱਖ ਕਿਸਾਨ ਸੰਗਠਨਾਂ ਨਾਲ ਬੈਠਕ ਕਰਦੇ ਹੋਏ, ਉਨ੍ਹਾਂ ਦੇ ਧਿਆਨ ‘ਚ ਆਇਆ ਕਿ ਉੱਤਰਾਖੰਡ ਦੀ ਇਕਬਾਲਪੁਰ ਖੰਡ ਮਿੱਲ ਵੱਲ ਸਾਲ 2017-18 ਲਈ ਹਰਿਆਣਾ ਦੇ ਗੰਨਾ ਕਿਸਾਨਾਂ ਦਾ ਲਗਭਗ 34 ਕਰੋੜ ਰੁਪਏ ਬਕਾਇਆ ਹੈ।

ਭੁਗਤਾਨਾਂ ‘ਚ ਦੇਰੀ ਉਨ੍ਹਾਂ ਕਿਸਾਨਾਂ (Haryana farmers) ਨੂੰ ਬਹੁਤ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪੈ ਰਹੀ ਹੈ ਜੋ ਆਪਣੀ ਰੋਜ਼ੀ-ਰੋਟੀ ਲਈ ਇਨ੍ਹਾਂ ਫੰਡਾਂ ‘ਤੇ ਨਿਰਭਰ ਕਰਦੇ ਹਨ। ਮੁੱਖ ਮੰਤਰੀ ਨਾਇਬ ਸਿੰਘ ਨੇ ਕਿਹਾ ਕਿ ਉੱਤਰਾਖੰਡ ਸਰਕਾਰ ਨੂੰ ਭੁਗਤਾਨ ‘ਚ ਦੇਰੀ ਦੇ ਕਾਰਨਾਂ ਦੀ ਵੀ ਜਾਂਚ ਕਰਨੀ ਚਾਹੀਦੀ ਹੈ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਬਕਾਇਆ ਰਕਮ ਦੀ ਤੁਰੰਤ ਅਦਾਇਗੀ ਯਕੀਨੀ ਬਣਾਉਣ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦੇਣੇ ਚਾਹੀਦੇ ਹਨ। ਉਨ੍ਹਾਂ ਇਸ ਮਾਮਲੇ ‘ਤੇ ਛੇਤੀ ਅਤੇ ਸਕਾਰਾਤਮਕ ਜਵਾਬ ਦੀ ਉਮੀਦ ਕੀਤੀ ਅਤੇ ਕਿਸਾਨਾਂ ਦੇ ਹਿੱਤ ‘ਚ ਇਸ ਮੁੱਦੇ ਦੇ ਛੇਤੀ ਹੱਲ ਦੀ ਬੇਨਤੀ ਕੀਤੀ।

Read More: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਲਾਗੂ ਕੀਤੇ ਜਾ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਮੀਟਿੰਗ ਕੀਤੀ

Scroll to Top