Vaccination

ਟੀਕਾਕਰਨ ਸੰਬੰਧੀ ਇੰਟੈਂਸਿਡ ਮਿਸ਼ਨ ਇੰਦਰਧਨੁਸ਼ 4.0 ਕੀਤਾ ਲਾਂਚ

ਚੰਡੀਗੜ੍ਹ 07 ਫਰਵਰੀ 2022: ਦੇਸ਼ ‘ਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਵਿਰੁੱਧ ਲੜਾਈ ਜਾਰੀ ਹੈ | ਜਿਸਦੇ ਚੱਲਦੇ ਟੀਕਾਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ | ਦੇਸ਼ ‘ਚ ਟੀਕਾਕਰਨ (vaccination) ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਅੱਜ ਇੰਟੈਂਸਿਡ ਮਿਸ਼ਨ ਇੰਦਰਧਨੁਸ਼ 4.0 ਲਾਂਚ ਕੀਤਾ ਗਿਆ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਇਸ ਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਸਿਹਤ ਮੰਤਰੀ ਨੇ ਮਿਸ਼ਨ ਇੰਦਰਧਨੁਸ਼ ਪੋਰਟਲ ਵੀ ਲਾਂਚ ਕੀਤਾ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੀਕਾਕਰਨ (vaccination) ਕਵਰੇਜ 90 ਫੀਸਦੀ ਕਰਨਾ ਚਾਹੁੰਦੇ ਹਨ। ਇਸ ਦੇ ਲਈ ਰਾਜਾਂ ਅਤੇ ਕੇਂਦਰ ਨੂੰ ਸਾਂਝੇ ਤੌਰ ‘ਤੇ ਯਤਨ ਕਰਨੇ ਪੈਣਗੇ।

ਉਨ੍ਹਾਂ ਨੇ ਕਿਹਾ ਕਿ ਦੇਸ਼ ‘ਚ ਕੋਰੋਨਾ ਦੇ ਵਧਦੇ ਸੰਕ੍ਰਮਣ ਵਿਚਾਲੇ ਵੈਕਸੀਨ ਨੂੰ ਸਭ ਤੋਂ ਸ਼ਕਤੀਸ਼ਾਲੀ ਹਥਿਆਰ ਮੰਨਿਆ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਕੇਂਦਰ ਸਰਕਾਰ ਦੇਸ਼ ਦੇ ਹਰ ਨਾਗਰਿਕ ਨੂੰ ਕੋਰੋਨਾ ਦਾ ਟੀਕਾ ਲਗਵਾਉਣ ਲਈ ਜ਼ੋਰ ਦੇ ਰਹੀ ਹੈ। ਦੱਸ ਦੇਈਏ ਕਿ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਦੇਸ਼ ਵਿੱਚ ਹੁਣ ਤੱਕ ਐਂਟੀ-ਕੋਵਿਡ-19 ਵੈਕਸੀਨ ਦੀਆਂ 170 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Scroll to Top