ਜੈਪੁਰ, 29 ਅਪ੍ਰੈਲ 2025: ਵੈਭਵ ਸੂਰਿਆਵੰਸ਼ੀ (Vaibhav Suryavanshi) ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ, ਰਾਜਸਥਾਨ ਰਾਇਲਜ਼ ਨੇ ਗੁਜਰਾਤ ਟਾਈਟਨਸ ਨੂੰ ਅੱਠ ਵਿਕਟਾਂ ਨਾਲ ਹਰਾਇਆ। ਸੋਮਵਾਰ ਨੂੰ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਖੇਡੇ ਗਏ ਆਈਪੀਐਲ ਦੇ 47ਵੇਂ ਮੈਚ ਵਿੱਚ, ਗੁਜਰਾਤ ਨੇ ਸ਼ੁਭਮਨ ਗਿੱਲ ਅਤੇ ਜੋਸ ਬਟਲਰ ਦੇ ਅਰਧ ਸੈਂਕੜਿਆਂ ਦੀ ਮਦਦ ਨਾਲ 20 ਓਵਰਾਂ ਵਿੱਚ ਚਾਰ ਵਿਕਟਾਂ ਦੇ ਨੁਕਸਾਨ ‘ਤੇ 209 ਦੌੜਾਂ ਬਣਾਈਆਂ। ਜਵਾਬ ਵਿੱਚ, ਰਾਜਸਥਾਨ ਨੇ 15.5 ਓਵਰਾਂ ਵਿੱਚ ਦੋ ਵਿਕਟਾਂ ਦੇ ਨੁਕਸਾਨ ‘ਤੇ 212 ਦੌੜਾਂ ਬਣਾਈਆਂ ਅਤੇ 25 ਗੇਂਦਾਂ ਬਾਕੀ ਰਹਿੰਦਿਆਂ ਮੈਚ ਜਿੱਤ ਲਿਆ।
ਇਸ ਦੇ ਨਾਲ ਹੀ ਰਾਜਸਥਾਨ ਨੇ ਪਲੇਆਫ ਲਈ ਆਪਣੀਆਂ ਉਮੀਦਾਂ ਨੂੰ ਵੀ ਜ਼ਿੰਦਾ ਰੱਖਿਆ ਹੈ। ਇਸ ਮੈਚ ਨੂੰ ਜਿੱਤਣ ਦੇ ਨਾਲ-ਨਾਲ ਰਾਜਸਥਾਨ ਨੇ ਇੱਕ ਵੱਡਾ ਰਿਕਾਰਡ ਵੀ ਆਪਣੇ ਨਾਮ ਕਰ ਲਿਆ। ਟੀਮ ਨੇ ਟੀ-20 ਵਿੱਚ ਸਭ ਤੋਂ ਤੇਜ਼ ਦਰ ਨਾਲ 200+ ਦਾ ਟੀਚਾ ਪ੍ਰਾਪਤ ਕੀਤਾ।
Read More:Orange Cap in IPL 2025: ਵਿਰਾਟ ਕੋਹਲੀ ਤੋਂ ਔਰੇਂਜ ਕੈਪ ਖੋਹ ਸਕਦੇ ਸਾਈ ਸੁਧਰਸਨ