ਚੰਡੀਗੜ੍ਹ 16 ਜੁਲਾਈ 2022: ਬਠਿੰਡਾ (Bathinda) ਦੀ ਸਬ-ਡਵੀਜ਼ਨ ਤਲਵੰਡੀ ਸਾਬੋ ਦੀ ਰਾਮਾ ਮੰਡੀ ‘ਚ ਬਣੇ ਪਬਲਿਕ ਪਾਰਕ ‘ਚ ਰਾਤ ਸਮੇਂ ਕੁਝ ਸ਼ਰਾਰਤੀ ਅਨਸਰਾਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ (Mahatma Gandhi) ਦੀ ਮੂਰਤੀ ਦੀ ਭੰਨ-ਤੋੜ ਕੀਤੀ ।ਇਸਦੇ ਨਾਲ ਹੀ ਮਹਾਤਮਾ ਗਾਂਧੀ ਦੀ ਮੂਰਤੀ ਦੀ ਭੰਨ-ਤੋੜ ਮਾਮਲੇ ਨੂੰ ਲੈ ਕੇ ਮੰਡੀ ਦੇ ਲੋਕਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਦੀ ਸਥਾਨਕ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਿਸ ਦਾ ਕਹਿਣਾ ਹੈ ਕਿ ਇਹ ਘਟਨਾ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਹੋਈ।
ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਭਰੋਸਾ ਦਿੱਤਾ ਹੈ ਕਿ ਇਨ੍ਹਾਂ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਪੁਲਿਸ ਵਲੋਂ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਜ਼ਿਲ੍ਹਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਸ਼ੋਕ ਕੁਮਾਰ ਸਿੰਗਲਾ ਨੇ ਇਸ ਵਾਰਦਾਤ ਦੇ ਪਿੱਛੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।