Site icon TheUnmute.com

ਵੰਦੇ ਭਾਰਤ ਟਰੇਨ ਭਲਕੇ ਚੰਡੀਗੜ੍ਹ ਰੇਲਵੇ ਸਟੇਸ਼ਨ ਪਹੁੰਚੇਗੀ, CM ਮਨੋਹਰ ਲਾਲ ਖੱਟਰ ਕਰਨਗੇ ਸਵਾਗਤ

Vande Bharat train

ਚੰਡੀਗੜ੍ਹ 12 ਅਕਤੂਬਰ 2022: ਦਿੱਲੀ ਤੋਂ ਊਨਾ ਜਾਣ ਵਾਲੀ ਵੰਦੇ ਭਾਰਤ ਟਰੇਨ (Vande Bharat train) ਭਲਕੇ 13 ਅਕਤੂਬਰ ਦਿਨ ਵੀਰਵਾਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਰੇਲਵੇ ਸਟੇਸ਼ਨ ਪਹੁੰਚੇਗੀ। ਇਸ ਦੌਰਾਨ ਟਰੇਨ ਦਾ ਸਵਾਗਤ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ, ਸੂਬਾ ਪ੍ਰਧਾਨ ਓਮ ਪ੍ਰਕਾਸ਼ ਧਨਖੜ, ਸੰਸਦ ਮੈਂਬਰ ਰਤਨ ਲਾਲ ਕਟਾਰੀਆ ਮੌਜੂਦ ਰਹਿਣਗੇ।

ਤੁਹਾਨੂੰ ਦੱਸ ਦੇਈਏ ਕਿ ਵੰਦੇ ਭਾਰਤ ਟਰੇਨ ਪਹਿਲਾਂ ਚੰਡੀਗੜ੍ਹ ਰੇਲਵੇ ਸਟੇਸ਼ਨ ਪਹੁੰਚੇਗੀ। ਇਸ ਤੋਂ ਬਾਅਦ ਉਹ ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਪਾਣੀਪਤ ਅਤੇ ਸੋਨੀਪਤ ਸਟੇਸ਼ਨਾਂ ‘ਤੇ ਭਾਜਪਾ ਨੇਤਾਵਾਂ ਵੱਲੋਂ ਰੇਲਗੱਡੀ ਦਾ ਸਵਾਗਤ ਕਰਨਗੇ। ਮੁਖ ਮੰਤਰੀ ਮਨੋਹਰ ਲਾਲ ਨੇ ਟਰੇਨ ਦੇ ਸੰਚਾਲਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਇਹ ਟਰੇਨ ਆਮ ਆਦਮੀ ਲਈ ਕਾਫੀ ਲਾਹੇਵੰਦ ਸਾਬਤ ਹੋਵੇਗੀ।

Exit mobile version