ਬਲਾਕ ਖੂਈ ਖੇੜਾ ਵਿਖੇ ਵਿਸ਼ਵ ਰੈੱਡ ਕਰਾਸ ਦਿਹਾੜੇ ਮੌਕੇ ਵਿਭਿੰਨ ਗਤੀਵਿਧੀਆਂ ਕਰਵਾਈਆਂ

World Red Cross Day

ਫਾਜ਼ਿਲਕਾ, 8 ਮਈ 2024: ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕਵਿਤਾ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀ ਦੇਖਰੇਖ ਵਿੱਚ ਵਿਸ਼ਵ ਰੈੱਡ ਕਰਾਸ ਦਿਹਾੜੇ (World Red Cross Day) ਦੇ ਸਬੰਧ ਅੱਜ ਬਲਾਕ ਖੂਈ ਖੇੜਾ ਅਧੀਨ ਆਉਂਦੇ ਸਮੂਹ ਸਬ ਸੈਟਰਾਂ ਵਿਖੇ ਜਾਗਰੂਕਤਾ ਸਮਾਗਮ ਅਤੇ ਪ੍ਰਣ ਕਰਵਾਇਆ ਗਿਆ।

ਇਸ ਬਾਰੇ ਜਾਣਕਾਰੀ ਦਿੰਦਿਆ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਆਮ ਲੋਕਾਂ ਵਿੱਚ ਰੈੱਡ ਕਰਾਸ ਸਬੰਧੀ ਜਾਗਰੂਕ ਕਰਨਾ, ਮਾਨਵਤਾ ਦੀ ਸੇਵਾ ਕਰਨਾ ਅਤੇ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਿਤ ਕਰਨਾ ਹੈ। ਉਹਨਾਂ ਦੱਸਿਆ ਕਿ ਇਹ ਦਿਨ ਹੈਨਰੀ ਡੁਨੰਤ ਜਿਨ੍ਹਾਂ ਨੇ ਰੈੱਡ ਕਰਾਸ (World Red Cross Day) ਸੰਸਥਾ ਨੂੰ ਹੋਂਦ ਵਿੱਚ ਲਿਆਂਦਾ, ਦੇ ਜਨਮ ਦਿਨ ਤੇ ਮਨਾਇਆ ਜਾਂਦਾ ਹੈ। ਇਹ ਦਿਨ ਉਹਨਾਂ ਲੋਕਾਂ ਨੂੰ ਸਮਰਪਿਤ ਹੈ ਜੋ ਕਿ ਬਹੁਤ ਸਾਰੀਆਂ ਕੁਦਰਤੀ ਬਿਪਤਾਵਾਂ ਨਾਲ ਘਿਰੇ ਹਨ, ਜੋ ਐਪੀਡੈਮਿਕ ਬਿਮਾਰੀ ਨਾਲ ਗ੍ਰਹਿਸਤ ਹਨ।

ਉਹਨਾਂ ਦੱਸਿਆ ਕਿ ਇਨ੍ਹਾਂ ਲੋਕਾਂ ਦੀ ਸਹਾਇਤਾ ਲਈ ਸਮਾਜ ਵਿੱਚ ਬਹੁਤ ਸਾਰੀਆਂ ਸਵੈ ਸੇਵੀ ਸੰਸਥਾਵਾਂ ਹੋਂਦ ਵਿੱਚ ਆਈਆਂ ਹਨ। ਇਸ ਸਮੇਂ ਮਾਨਵਤਾ ਦੀ ਸੇਵਾ, ਦੀਨ ਦੁਖੀਆਂ ਅਤੇ ਲੋੜਵੰਦਾਂ ਦੀ ਸਹਾਇਤਾ, ਬਿਮਾਰੀਆਂ ਦੀ ਰੋਕਥਾਮ, ਦੇਸ਼ ਦੀ ਉਨਤੀ ਅਤੇ ਖੂਨਦਾਨ ਕਰਨ, ਹੈਨਰੀ ਅਤੇ ਭਾਈ ਘਨ੍ਹਈਆ ਦੇ ਦੱਸੇ ਮਾਰਗਾਂ ਤੇ ਚੱਲਣ ਲਈ ਬੱਚਿਆਂ ਅਤੇ ਅਧਿਆਪਿਕਾਂ ਅਤੇ ਪਿੰਡ ਵਾਸੀਆਂ ਨੂੰ ਪ੍ਰਣ ਵੀ ਕਰਵਾਇਆ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।