July 2, 2024 3:49 pm
ਪ੍ਰਕਾਸ਼ ਕੌਰ

ਪੱਤਰਕਾਰ ਰਜਿੰਦਰ ਫਤਿਹਪੁਰ ਦੀ ਮਾਤਾ ਪ੍ਰਕਾਸ਼ ਕੌਰ ਜੀ ਨੂੰ ਵੱਖ-ਵੱਖ ਸ਼ਖ਼ਸ਼ੀਅਤਾਂ ਵੱਲੋਂ ਸ਼ਰਧਾਂਜਲੀ ਭੇਂਟ

ਸਮਾਣਾ, 02 ਦਸੰਬਰ 2023: ਸੀਨੀਅਰ ਪੱਤਰਕਾਰ ਰਜਿੰਦਰ ਫਤਿਹਪੁਰ ਦੇ ਮਾਤਾ ਪ੍ਰਕਾਸ਼ ਕੌਰ ਨਮਿਤ ਸ਼੍ਰੀ ਅਖੰਡ ਪਾਠ ਦੇ ਭੋਗ ਬੀਤੇ ਦਿਨ ਸਥਾਨਕ ਨਵੀਂ ਅਗਰਵਾਲ ਗਊਸ਼ਾਲਾ ਵਿਖੇ ਪਾਏ ਗਏ। ਜਿੱਥੇ ਸ਼੍ਰੀ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਸਾਹਿਬ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ।

ਪ੍ਰਕਾਸ਼ ਕੌਰ

 

ਇਸ ਮੌਕੇ ਫਤਿਹਪੁਰ ਪਰਿਵਾਰ ਨਾਲ ਦੁੱਖ ਸਾਂਝੇ ਕਰਨ ਅਤੇ ਮਾਤਾ ਜੀ ਨੂੰ ਸ਼ਰਧਾਜਲੀਆਂ ਭੇਂਟ ਕਰਨ ਵਾਲਿਆਂ ‘ਚ ਕੈਬਨਿਟ ਮੰਤਰੀ ਪੰਜਾਬ ਸਰਦਾਰ ਚੇਤਨ ਸਿੰਘ ਜੌੜਾਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ, ਕੁਲਦੀਪ ਸਿੰਘ ਨੱਸੂਪੁਰ, ਅਗਰਵਾਲ ਧਰਮਸ਼ਾਲਾ ਪ੍ਰਧਾਨ ਮਦਨ ਮਿੱਤਲ, ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਆਪ ਪਾਰਟੀ ਦੇ ਐੱਸ ਸੀ ਵਿੰਗ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਦਈਆ,ਆਪ ਪਾਰਟੀ ਦੇ ਹਲਕਾ ਇੰਚਾਰਜ ਬਲਕਾਰ ਸਿੰਘ ਗੱਜੂਮਾਜਰਾ,ਸੁਰਜੀਤ ਸਿੰਘ ਅਬਲੋਵਾਲ, ਜਸਪਾਲ ਸਿੰਘ ਕਲਿਆਣ, ਲਾਇਨਜ਼ ਕਲੱਬ ਸਮਾਣਾ ਰਾਇਲ ਦੇ ਪ੍ਰਧਾਨ ਜੀਵਨ ਗਰਗ, ਠੇਕੇਦਾਰ ਪ੍ਰਮੋਦ ਸਿੰਗਲਾ, ਹਰਿੰਦਰ ਪਾਲ ਸਿੰਘ ਹੈਰੀ ਮਾਨ, ਸੁਰਿੰਦਰ ਗਰਗ, ਮਨਦੀਪ ਸਿੰਘ ਜੋਸਨ, ਗੁਰਮੁੱਖ ਸਿੰਘ ਰੁਪਾਣਾ, ਸੰਦੀਪ ਲੂੰਬਾ, ਜਗਤਾਰ ਸੰਧੂ, ਸੁਖਵਿੰਦਰ ਦਾਨੀਪੁਰ, ਲਖਵਿੰਦਰ ਸਿੰਘ ਜਵੰਦਾ, ਨਿਸ਼ਾਨ ਸਿੰਘ ਸੰਧੂ, ਮਨਜਿੰਦਰ ਸਿੰਘ ਰਾਣਾ ਸ਼ੇਖੋਂ, ਜਥੇਦਾਰ ਕੁਲਦੀਪ ਸਿੰਘ ਢੈਂਠਲ,ਪਵਨ ਸ਼ਾਸਤਰੀ, ਸਿੰਘ ਪੰਜਰਥ, ਗੁਰਮੇਲ ਸਿੰਘ, ਸ਼ਾਮ ਲਾਲ ਦੱਤ, ਰਵਿੰਦਰ ਸਿੰਘ ਸੋਹਲ ਆਦਿ ਸਮੇਤ ਵੱਡੀ ਗਿਣਤੀ ‘ਚ ਸਮਾਜਿਕ, ਧਾਰਮਿਕ, ਰਾਜਨੀਤਿਕ ਸ਼ਖ਼ਸੀਅਤਾਂ ਅਤੇ ਸਮੂਹ ਪੱਤਰਕਾਰ ਭਾਈਚਾਰੇ ਤੋਂ ਇਲਾਵਾ ਰਿਸ਼ਤੇਦਾਰ, ਸਨੇਹੀ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਹਾਜ਼ਰ ਸਨ।