July 7, 2024 11:22 pm
ਏ.ਟੈਂਕ ਵਾਲੇ ਬਾਬਾ

ਏ.ਟੈਂਕ ਵਾਲੇ ਬਾਬਾ ਜੀ ਦੇ ਸ਼ਰਧਾਂਜਲੀ ਸਮਾਗਮ ‘ਚ ਵੱਖ-ਵੱਖ ਸਿਆਸੀ, ਧਾਰਮਿਕ ਤੇ ਸਮਾਜਿਕ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਪਟਿਆਲਾ, 20 ਜਨਵਰੀ 2024: ਸਥਾਨਕ ਏ.ਟੈਂਕ ਵਿਖੇ ਸਥਿਤ ਪੀਰ ਬਾਬਾ ਹਜ਼ੂਰ ਹਜਰਤ ਇਨਾਯਤ ਸ਼ਾਹਵਲੀ ਚਿਸ਼ਤੀ ਜੀ ਮਹਾਰਾਜ ਦੀ ਦਰਗਾਹ ‘ਤੇ ਗੱਦੀ ਨਸ਼ੀਨ ਖ਼ਵਾਜਾ ਹਸਨ ਜੀ ਮਹਾਰਾਜ ਜੋ ਬੀਤੀ 10 ਜਨਵਰੀ ਨੂੰ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੇ ਨਮਿਤ ਰੱਖੇ ਗਏ ਅਰਦਾਸ ਸਮਾਗਮ ਵਿੱਚ ਵੱਖ-ਵੱਖ ਧਾਰਮਿਕ, ਸਿਆਸੀ ਅਤੇ ਸਮਾਜਿਕ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ਼ਰਧਾਂਜਲੀ ਅਰਪਿਤ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਉਨ੍ਹਾਂ ਦੇ ਦੱਸੇ ਉਪਦੇਸ਼ ‘ਤੇ ਚੱਲਣਾ ਹੀ ਸੱਚੀ ਸੁੱਚੀ ਸ਼ਰਧਾਂਜਲੀ ਹੋਵੇਗੀ।

ਉਹ ਇੱਕ ਪਾਕ ਰੂਹ ਹਨ, ਜਿਨ੍ਹਾਂ ਨੇ ਸਾਰੀ ਉਮਰ ਭਜਨ ਬੰਦਗੀ ਕੀਤੀ ਅਤੇ ਅਨੇਕਾਂ ਲੋਕਾਂ ਦੇ ਦੁੱਖ ਦੂਰ ਕੀਤੇ। ਉਨ੍ਹਾਂ ਕਿਹਾ ਕਿ ਭਾਵੇਂ ਅੱਜ ਉਹ ਸਰੀਰਕ ਤੌਰ ‘ਤੇ ਸਾਡੇ ਵਿਚਕਾਰ ਨਹੀਂ ਰਹੇ ਪਰ ਆਪਣੇ ਉਪਦੇਸ਼ਾਂ ਅਤੇ ਰੂਹਾਨੀ ਤੌਰ ‘ਤੇ ਉਹ ਹਮੇਸ਼ਾ ਸਾਡੇ ਅੰਗ-ਸੰਗ ਰਹਿਣਗੇ। ਸ਼ਰਧਾਂਜਲੀ ਸਮਾਗਮ ‘ਚ ਆਏ ਹੋਏ ਆਗੂਆਂ ਤੇ ਸੰਗਤ ਨੇ ਬਾਬਾ ਜੀ ਦੇ ਪੁੱਤਰਾਂ ਸ. ਕੁਲਦੀਪ ਸਿੰਘ ਅਤੇ ਸ. ਗੁਰਮੀਤ ਸਿੰਘ ਸਮੇਤ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਪ੍ਰਧਾਨ ਸੁਰਿੰਦਰ ਕੁਮਾਰ ਸੂਦ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |

ਇਸ ਮੌਕੇ ਸਾਬਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਸਾਬਕਾ ਮੇਅਰ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਵਿਸ਼ਨੂੰ ਸ਼ਰਮਾ, ਐੱਸ. ਜੀ. ਪੀ. ਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਸਿਆਸੀ ਤੇ ਸਮਾਜ ਸੇਵੀ ਆਗੂ ਐਡਵੋਕੇਟ ਸਤਬੀਰ ਸਿੰਘ ਖੱਟੜਾ, ਪੀ.ਆਰ.ਟੀ.ਸੀ ਦੇ ਸਾਬਕਾ ਚੇਅਰਮੈਨ ਕੇ.ਕੇ ਸ਼ਰਮਾ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਸ. ਇੰਦਰ ਮੋਹਨ ਸਿੰਘ ਬਜਾਜ, ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਖਾਦੀ ਬੋਰਡ ਪੰਜਾਬ ਦੇ ਸਾਬਕਾ ਸੀਨੀਅਰ ਵਾਈਸ ਚੇਅਰਮੈਨ ਅਨਿਲ ਕੁਮਾਰ ਮਹਿਤਾ, ਵਿਜੇ ਕੁਮਾਰ ਵਡੋਰਾ, ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਸ. ਦਰਸ਼ਨ ਸਿੰਘ ਲੁਬਾਣਾ, ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਮੈਂਬਰ ਸ਼ੇਰ ਖ਼ਾਨ, ਐਡਵੋਕੇਟ ਮੂਸਾ ਖ਼ਾਨ, ਡੀ.ਐਸ.ਪੀ ਹਰਦੀਪ ਸਿੰਘ ਬੰਡੂਗਰ ਅਤੇ ਡੀ.ਐਸ.ਪੀ ਸ੍ਰੀਮਤੀ ਤ੍ਰਿਪਤਾ ਸੂਦ ਤੋਂ ਇਲਾਵਾ ਵੱਡੀ ਗਿਣਤੀ ‘ਚ ਦੇਸ਼ਾਂ-ਵਿਦੇਸ਼ਾਂ ਤੋਂ ਧਾਰਮਿਕ, ਸਿਆਸੀ ਅਤੇ ਸਮਾਜਿਕ ਆਗੂ ਹਾਜ਼ਰ ਸਨ।