Site icon TheUnmute.com

ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਏ ਗਏ ਵਿਸ਼ਾਲ ਨਗਰ ਕੀਰਤਨ

ਨਗਰ ਕੀਰਤਨ

ਸ੍ਰੀ ਮੁਕਤਸਰ ਸਾਹਿਬ 07 ਨਵੰਬਰ 2022: ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਏ ਗਏ। ਪੰਜ ਪਿਆਰਿਆਂ ਦੀ ਅਗਵਾਈ ਵਿਚ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ 7 ਤੋਂ ਇਹ ਨਗਰ ਕੀਰਤਨ ਆਰੰਭ ਹੋਇਆ ।

ਨਗਰ ਕੀਰਤਨ ਦੌਰਾਨ ਫੌਜੀ ਬੈਂਡ ਦੀਆਂ ਧੁੰਨਾਂ ਨੇ ਮਾਹੌਲ ਨੂੰ ਆਨੰਦਮਈ ਕਰ ਦਿੱਤਾ। ਇਸ ਦੌਰਾਨ ਨੌਜਵਾਨਾਂ ਨੇ ਗੱਤਕੇ ਦੇ ਜੌਹਰ ਵਿਖਾਏ। ਸੰਗਤ ਵੱਲੋਂ ਜਗ੍ਹਾ ਜਗ੍ਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਸਜਾਈ ਗਈ ਪਾਲਕੀ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਦੇ ਸਾਰੇ ਰਸਤੇ ਵਿਚ ਚੌਂਕੀ ਜੱਥਾ ਪ੍ਰਭਾਤ ਫੇਰੀ ਸੰਗਤ ਵੱਲੋਂ ਗੁਰਬਾਣੀ ਜਾਪ ਕੀਤਾ ਗਿਆ।

ਨਗਰ ਕੀਰਤਨ ਦੇ ਸਵਾਗਤ ਵਿਚ ਸੰਗਤ ਵੱਲੋਂ ਕਈ ਥਾਵਾਂ ‘ਤੇ ਲੰਗਰ ਲਾਏ ਗਏ ਹਨ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਰੇਸ਼ਮ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਗਤ ਦੇ ਸਹਿਯੋਗ ਨਾਲ ਪੂਰਨ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ । ਇਸ ਸਬੰਧੀ 8 ਨਵੰਬਰ ਨੂੰ ਵਿਸ਼ਾਲ ਧਾਰਮਿਕ ਸਮਾਗਮ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਜਾਣਗੇ। ਇਸ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਹੋਵੇਗੀ।

Exit mobile version