ਪੰਜਾਬ ਦੇ ਨਵੇਂ ਡੀ ਜੀ ਪੀ ਬਣੇ ਵੀ ਕੇ ਭਾਵਰਾ

Veeresh Kumar Bhavra

ਚੰਡੀਗੜ੍ਹ 8 ਜਨਵਰੀ 2022: 1987 ਬੈਚ ਦੇ ਆਈ ਪੀ ਐੱਸ ਅਧਿਕਾਰੀ ਵੀਰੇਸ਼ ਕੁਮਾਰ ਭਾਵਰਾ ਨੂੰ ਪੰਜਾਬ ਦਾ ਨਵਾਂ ਡੀ.ਜੀ.ਪੀ. ਬਣਾਇਆ ਗਿਆ |ਵੀਰੇਸ਼ ਕੁਮਾਰ ਭਾਵਰਾ ਵਿਜੀਲੈਂਸ ਮੁਖੀ ਵਜੋਂ ਵੀ ਕੰਮ ਕਰ ਚੁੱਕੇ ਹਨ। ਯੂਪੀਐਸਸੀ ਨੂੰ ਭੇਜੇ ਗਏ ਪੈਨਲ ਵਿੱਚ ਉਨ੍ਹਾਂ ਦਾ ਨਾਂ ਸਭ ਤੋਂ ਉੱਪਰ ਹੈ। ਉਨ੍ਹਾਂ ਨੂੰ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਵੱਲੋਂ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਲਈ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਸੀ। ਇਸ ਵਾਰ ਭਾਵਰਾ ਦੀ ਡੀਜੀਪੀ ਦੇ ਅਹੁਦੇ ’ਤੇ ਨਿਯੁਕਤੀ ਅਜਿਹੇ ਸਮੇਂ ਵਿੱਚ ਕੀਤੀ ਜਾ ਰਹੀ ਹੈ ਜਦੋਂ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।