Site icon TheUnmute.com

ਸਬਜ਼ੀਆਂ ਦੇ ਭਾਅ ਹੋਏ ਦੁੱਗਣੇ, ਟਮਾਟਰ ਦਾ ਰੇਟ 80 ਤੋਂ 100 ਰੁਪਏ ਪ੍ਰਤੀ ਕਿਲੋ ਤੱਕ ਪਹੁੰਚਿਆ

Tomato

ਚੰਡੀਗੜ੍ਹ, 27 ਜੂਨ 2023: ਚੰਡੀਗੜ੍ਹ ਸੈਕਟਰ-26 ਦੀ ਸਬਜ਼ੀ ਮੰਡੀ ਦੇ ਵਪਾਰੀਆਂ ਨੇ ਦੱਸਿਆ ਕਿ ਪਿਛਲੇ ਹਫ਼ਤੇ ਟਮਾਟਰ (Tomato) 40 ਰੁਪਏ ਪ੍ਰਤੀ ਕਿਲੋ ਤੱਕ ਵਿਕ ਰਿਹਾ ਸੀ ਪਰ ਹੁਣ ਇਹ ਵਧ ਗਿਆ ਹੈ। ਟਮਾਟਰ ਦਾ ਭਾਅ 80 ਤੋਂ 100 ਰੁਪਏ ਪ੍ਰਤੀ ਕਿੱਲੋ ਹੋ ਗਿਆ ਹੈ। ਇਸ ਤੋਂ ਇਲਾਵਾ ਹੋਰ ਸਬਜ਼ੀਆਂ ਦੇ ਭਾਅ ਵੀ ਵਧ ਗਏ ਹਨ।

ਬਰਸਾਤ ਦਾ ਮੌਸਮ ਸ਼ੁਰੂ ਹੁੰਦੇ ਹੀ ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹਨ ਲੱਗੇ ਹਨ। ਇੱਕ ਹਫ਼ਤਾ ਪਹਿਲਾਂ ਤੱਕ 30-40 ਰੁਪਏ ਕਿਲੋ ਵਿਕਣ ਵਾਲਾ ਟਮਾਟਰ ਹੁਣ 80-100 ਰੁਪਏ ਕਿਲੋ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬਾਜ਼ਾਰ ਵਿੱਚ ਟਮਾਟਰ 70 ਤੋਂ 80 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਥੋਕ ਵਿੱਚ ਵਿਕ ਰਿਹਾ ਹੈ। ਪਿਛਲੇ ਮਈ ਮਹੀਨੇ ਵਿੱਚ ਟਮਾਟਰ ਦੀ ਕੀਮਤ 10 ਰੁਪਏ ਪ੍ਰਤੀ ਕਿਲੋ ਸੀ। ਟਮਾਟਰ ਦੀ ਕੀਮਤ ਅਚਾਨਕ 100 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਜਾਣ ਕਾਰਨ ਗ੍ਰਾਹਕ ਪਰੇਸ਼ਾਨ ਹਨ।

ਇਸ ਤੋਂ ਇਲਾਵਾ ਹੋਰ ਹਰੀਆਂ ਸਬਜ਼ੀਆਂ ਦੇ ਭਾਅ ਵੀ ਵਧ ਗਏ ਹਨ। ਸਬਜ਼ੀਆਂ ਦਾ ਰੇਟ 20 ਰੁਪਏ ਤੋਂ ਵਧ ਕੇ 40 ਰੁਪਏ ਪ੍ਰਤੀ ਕਿੱਲੋ ਹੋ ਗਿਆ ਹੈ। ਸਬਜ਼ੀਆਂ ਦੀਆਂ ਕੀਮਤਾਂ ‘ਚ ਇਸ ਅਚਾਨਕ ਉਛਾਲ ਦਾ ਸਭ ਤੋਂ ਵੱਡਾ ਕਾਰਨ ਬਰਸਾਤ ਦਾ ਮੌਸਮ ਸ਼ੁਰੂ ਹੋਣਾ ਮੰਨਿਆ ਜਾ ਰਿਹਾ ਹੈ। ਦੂਜੇ ਪਾਸੇ ਪਿਛਲੇ ਸਮੇਂ ਨਾਲੋਂ ਇਸ ਵਾਰ ਕੀਮਤਾਂ ਡਿੱਗਣ ਕਾਰਨ ਉਤਪਾਦਨ ਪ੍ਰਭਾਵਿਤ ਹੋਇਆ ਹੈ। ਲਾਹੇਵੰਦ ਭਾਅ ਨਾ ਮਿਲਣ ਕਾਰਨ ਕਿਸਾਨਾਂ ਨੇ ਸਬਜ਼ੀਆਂ ਦੀ ਬਿਜਾਈ ਘਟਾ ਦਿੱਤੀ ਸੀ, ਜਿਸ ਕਾਰਨ ਮੰਡੀ ਵਿੱਚ ਸਪਲਾਈ ਪ੍ਰਭਾਵਿਤ ਹੋਈ ਅਤੇ ਭਾਅ ਵਧ ਗਏ। ਮੀਂਹ ਕਾਰਨ ਸਪਲਾਈ ਵੀ ਪ੍ਰਭਾਵਿਤ ਹੋ ਰਹੀ ਹੈ।

ਚੰਡੀਗੜ੍ਹ ਸੈਕਟਰ-26 ਸਥਿਤ ਸਬਜ਼ੀ ਮੰਡੀ ਦੇ ਵਪਾਰੀਆਂ ਨੇ ਦੱਸਿਆ ਕਿ ਪਿਛਲੇ ਹਫ਼ਤੇ ਟਮਾਟਰ (Tomato) 30-40 ਰੁਪਏ ਕਿੱਲੋ ਤੱਕ ਵਿਕ ਰਿਹਾ ਸੀ ਪਰ ਹੁਣ ਇਹ ਵਧ ਗਿਆ ਹੈ। ਟਮਾਟਰ ਦਾ ਪ੍ਰਚੂਨ ਭਾਅ 80 ਤੋਂ 100 ਰੁਪਏ ਪ੍ਰਤੀ ਕਿੱਲੋ ਚੱਲ ਰਿਹਾ ਹੈ। ਇਸ ਤੋਂ ਇਲਾਵਾ ਹੋਰ ਸਬਜ਼ੀਆਂ ਦੇ ਭਾਅ ਵੀ ਵਧ ਗਏ ਹਨ। ਆਉਣ ਵਾਲੇ ਦਿਨਾਂ ‘ਚ ਕੀਮਤ ਹੋਰ ਵਧਣ ਦੀ ਉਮੀਦ ਹੈ। ਦੂਜੇ ਪਾਸੇ ਸਬਜ਼ੀਆਂ ਖਰੀਦਣ ਆਏ ਲੋਕਾਂ ਦਾ ਕਹਿਣਾ ਹੈ ਕਿ ਮੰਡੀ ਵਿੱਚ ਸਬਜ਼ੀਆਂ ਦੇ ਭਾਅ ਵਧਣ ਕਾਰਨ ਘਰ ਦੀ ਰਸੋਈ ਦਾ ਬਜਟ ਵਿਗੜ ਗਿਆ ਹੈ। ਟਮਾਟਰ ਰਸੋਈ ਦੀ ਪਹੁੰਚ ਤੋਂ ਬਾਹਰ ਹੈ। ਅਜਿਹੇ ‘ਚ ਮਹਿੰਗਾਈ ਕਾਰਨ ਘਰ ਚਲਾਉਣਾ ਬਹੁਤ ਮੁਸ਼ਕਿਲ ਹੋ ਗਿਆ ਹੈ, ਹਰ ਵਾਰ ਬਰਸਾਤ ਦੇ ਮੌਸਮ ‘ਚ ਸਬਜ਼ੀਆਂ ਦੇ ਰੇਟ ਦੁੱਗਣੇ ਅਤੇ ਤਿੱਗਣੇ ਹੋ ਜਾਂਦੇ ਹਨ, ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ |

ਚੰਡੀਗੜ੍ਹ ਵਿੱਚ ਸਬਜ਼ੀਆਂ ਦੇ ਭਾਅ

  1. ਪਹਿਲਾਂ                                          ਹੁਣ
    ਟਮਾਟਰ 30-40 ਰੁਪਏ ਕਿੱਲੋ          80-100 ਰੁਪਏ ਕਿੱਲੋ
    ਅਦਰਕ 190 ਰੁਪਏ                        300 ਰੁਪਏ ਕਿੱਲੋ
    ਫੁੱਲ ਗੋਭੀ 60 ਰੁਪਏ                       80-90 ਰੁਪਏ ਕਿੱਲੋ
    ਘੀਆ 20 ਰੁਪਏ                            40-50 ਰੁਪਏ ਕਿੱਲੋ
    ਭਿੰਡੀ 15 ਰੁਪਏ                               30-45 ਰੁਪਏ ਕਿੱਲੋ
    ਫਲੀਆਂ 30-40 ਰੁਪਏ                    70-80 ਰੁਪਏ ਕਿੱਲੋ
Exit mobile version