Site icon TheUnmute.com

ਸੰਘਣੀ ਧੁੰਦ ਕਾਰਨ ਆਪਸ ‘ਚ ਟਕਰਾਏ ਵਾਹਨ, ਹਾਦਸੇ ‘ਚ ਕਈ ਜਣੇ ਜ਼ਖਮੀ

Road accidents

ਚੰਡੀਗੜ੍ਹ 20 ਜੁਲਾਈ 2022: ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਅਜੇ ਵੀ ਜਾਰੀ ਹੈ। ਸੰਘਣੀ ਧੁੰਦ ਪੈਣ ਕਾਰਨ ਸੜਕ ਹਾਦਸਿਆਂ (Road accidents) ਵਿੱਚ ਵੀ ਵਾਧਾ ਹੋਇਆ ਹੈ | ਇਸੇ ਦੌਰਾਨ ਜੰਮੂ ਕਟੜਾ ਨੈਸ਼ਨਲ ਹਾਈਵੇ ਭੋਗਪੁਰ ’ਤੇ ਪਿੰਡ ਡੱਲੀ ਨੇੜੇ ਸੰਘਣੀ ਧੁੰਦ ਕਾਰਨ ਕਈ ਵਾਹਨ ਆਪਸ ਵਿੱਚ ਟਕਰਾ ਗਏ।

ਹਾਲਾਂਕਿ ਇਸ ਸੜਕ ਹਾਦਸੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਸਾਰੇ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਇਸ ਦੇ ਨਾਲ ਹੀ ਇਸ ਘਟਨਾ ‘ਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਨਜ਼ਦੀਕੀ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਜਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਮੌਸਮ ਵਿਭਾਗ ਦੀ ਚਿਤਾਵਨੀ ਤੋਂ ਬਾਅਦ ਹਾਈਵੇਅ ‘ਤੇ ਵਾਹਨ ਚਾਲਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ। ਪੁਲਿਸ ਵਿਭਾਗ ਨੇ ਚਿਤਾਵਨੀ ਜਾਰੀ ਕਰਦੇ ਹੋਏ ਸਪੀਡ ਨੂੰ ਕੰਟਰੋਲ ਕਰਨ, ਅਗਲੇ ਵਾਹਨ ਤੋਂ ਸਹੀ ਦੂਰੀ ਰੱਖਣ ਅਤੇ ਘੱਟ ਬੀਮ ‘ਤੇ ਲਾਈਟਾਂ ਲਗਾ ਕੇ ਗੱਡੀ ਚਲਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਤੱਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਹੈ।

Exit mobile version