July 7, 2024 6:25 pm
ਸ਼ਿਵਮੋਗਾ

ਕਰਨਾਟਕ ਦੇ ਸ਼ਿਵਮੋਗਾ ‘ਚ ਤਣਾਅ ਵਿਚਕਾਰ ਵਾਹਨਾਂ ਨੂੰ ਲਗਾਈ ਅੱਗ, 2 ਗ੍ਰਿਫਤਾਰ

ਚੰਡੀਗੜ੍ਹ 22 ਫਰਵਰੀ 2022: ਕਰਨਾਟਕ ਦੇ ਸ਼ਿਵਮੋਗਾ ‘ਚ ਬਜਰੰਗ ਦਲ ਦੇ ਵਰਕਰ ਦੀ ਹੱਤਿਆ ਤੋਂ ਬਾਅਦ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਸੂਤਰਾਂ ਦੇ ਮੁਤਾਬਕ ਸ਼ਿਵਮੋਗਾ ‘ਚ ਅੱਜ ਸਵੇਰੇ ਕੁਝ ਲੋਕਾਂ ਨੇ ਦੋ ਆਟੋ ਅਤੇ ਇਕ ਮੋਟਰਸਾਈਕਲ ਨੂੰ ਅੱਗ ਲਗਾ ਕੇ ਸਾੜ ਦਿੱਤਾ ਗਿਆ । ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਸ਼ਿਵਮੋਗਾ ਜ਼ਿਲ੍ਹੇ ਦੇ ਇੰਚਾਰਜ ਮੰਤਰੀ ਕੇਸੀ ਨਰਾਇਣ ਗੌੜਾ ਵਲੋਂ ਦਿੱਤੀ ਗਈ ਹੈ । ਉਨ੍ਹਾਂ ਨੇ ਕਿਹਾ ਕਿ ਦੋ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ, ਤਿੰਨ ਹੋਰ ਵਿਅਕਤੀ ਹਨ, ਜਿਨ੍ਹਾਂ ਖ਼ਿਲਾਫ਼ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ। ਇਕ ਕਾਸਿਫ ਅਤੇ ਦੂਜਾ ਨਦੀਮ, ਕਾਸਿਫ ਖਿਲਾਫ ਪਹਿਲਾਂ ਹੀ 10-12 ਮਾਮਲੇ ਦਰਜ ਹਨ, ਜਿਨ੍ਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।