Nobel Peace Prize

ਵੈਨੇਜ਼ੁਏਲਾ ਦੀ ਮਾਰੀਆ ਕੋਰੀਨਾ ਮਚਾਡੋ ਨੇ ਆਪਣਾ ਨੋਬਲ ਪੁਰਸਕਾਰ ਡੋਨਾਲਡ ਟਰੰਪ ਨੂੰ ਕੀਤਾ ਭੇਂਟ

ਅਮਰੀਕਾ, 16 ਜਨਵਰੀ 2026: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਵ੍ਹਾਈਟ ਹਾਊਸ ਵਿਖੇ ਵੈਨੇਜ਼ੁਏਲਾ ਦੀ ਵਿਰੋਧੀ ਧਿਰ ਦੀ ਆਗੂ ਮਾਰੀਆ ਕੋਰੀਨਾ ਮਚਾਡੋ ਨਾਲ ਮੁਲਾਕਾਤ ਕੀਤੀ। ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਦੇ ਅਗਵਾ ਹੋਣ ਤੋਂ ਬਾਅਦ ਇਹ ਕਿਸੇ ਵੀ ਵੈਨੇਜ਼ੁਏਲਾ ਆਗੂ ਨਾਲ ਉਨ੍ਹਾਂ ਦੀ ਪਹਿਲੀ ਮੁਲਾਕਾਤ ਸੀ।

ਇਸ ਮੁਲਾਕਾਤ ਤੋਂ ਬਾਅਦ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਮਚਾਡੋ ਨੇ ਕਿਹਾ ਕਿ ਉਨ੍ਹਾਂ ਨੇ ਟਰੰਪ ਨੂੰ ਆਪਣਾ ਨੋਬਲ ਸ਼ਾਂਤੀ ਪੁਰਸਕਾਰ ਤਮਗਾ ਭੇਟ ਕੀਤਾ। ਉਨ੍ਹਾਂ ਕਿਹਾ, “ਮੈਨੂੰ ਲੱਗਦਾ ਹੈ ਕਿ ਅੱਜ ਸਾਡੇ ਵੈਨੇਜ਼ੁਏਲਾ ਵਾਸੀਆਂ ਲਈ ਇੱਕ ਇਤਿਹਾਸਕ ਦਿਨ ਹੈ।”

ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ, ਮਚਾਡੋ ਨੇ ਟਰੰਪ ਨੂੰ ਆਪਣਾ ਪੁਰਸਕਾਰ ਪੇਸ਼ ਕਰਨ ਦਾ ਜ਼ਿਕਰ ਕੀਤਾ, ਪਰ ਕੋਈ ਹੋਰ ਵੇਰਵਾ ਨਹੀਂ ਦਿੱਤਾ। ਵ੍ਹਾਈਟ ਹਾਊਸ ਨੇ ਇਹ ਨਹੀਂ ਦੱਸਿਆ ਕਿ ਟਰੰਪ ਨੇ ਤਗਮਾ ਸਵੀਕਾਰ ਕੀਤਾ ਹੈ ਜਾਂ ਨਹੀਂ।

ਵ੍ਹਾਈਟ ਹਾਊਸ ਛੱਡਣ ਤੋਂ ਬਾਅਦ, ਮਚਾਡੋ ਨੇ ਸਪੈਨਿਸ਼ ‘ਚ ਬਾਹਰ ਇਕੱਠੇ ਹੋਏ ਸਮਰਥਕਾਂ ਨੂੰ ਕਿਹਾ, “ਅਸੀਂ ਰਾਸ਼ਟਰਪਤੀ ਟਰੰਪ ‘ਤੇ ਭਰੋਸਾ ਕਰ ਸਕਦੇ ਹਾਂ।” ਹਾਲਾਂਕਿ, ਟਰੰਪ ਨੇ ਅਜੇ ਤੱਕ ਵੈਨੇਜ਼ੁਏਲਾ ਦੇ ਨਵੇਂ ਆਗੂ ਵਜੋਂ ਮਚਾਡੋ ਦਾ ਸਮਰਥਨ ਨਹੀਂ ਕੀਤਾ ਹੈ। ਇਸ ਦੀ ਬਜਾਏ, ਉਹ ਵੈਨੇਜ਼ੁਏਲਾ ਦੇ ਕਾਰਜਕਾਰੀ ਰਾਸ਼ਟਰਪਤੀ ਡੈਲਸੀ ਰੋਡਰਿਗਜ਼ ਨਾਲ ਕੰਮ ਕਰ ਰਹੇ ਹਨ।

Read More: ਇਰਾਨ ‘ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਭਾਰਤ ਸਰਕਾਰ ਚਲਾਏਗੀ ਮੁਹਿੰਮ

ਵਿਦੇਸ਼

Scroll to Top