Punjab police

ਕੋਈ ਵੀ ਜਾਣਕਾਰੀ ਸਾਂਝੀ ਕਰਨ ਤੋਂ ਪਹਿਲਾਂ ਤੱਥਾਂ ਦੀ ਪੁਸ਼ਟੀ ਕਰੋ: ਪੰਜਾਬ ਪੁਲਿਸ

ਚੰਡੀਗੜ੍ਹ, 20 ਮਾਰਚ, 2023: ਪੰਜਾਬ ਪੁਲਿਸ (Punjab Police) ਵਲੋਂ ਸੂਬੇ ਦੇ ਲੋਕਾਂ ਨੂੰ ਵਾਰ-ਵਾਰ ਅਪੀਲ ਕਰਕੇ ਕਿਸੇ ਵੀ ਤਰਾਂ ਦੀਆਂ ਅਫਵਾਹਾਂ, ਝੂਠੀਆਂ ਖ਼ਬਰਾਂ ਤੋਂ ਬਚਣ ਲਈ ਕਿਹਾ ਜਾ ਰਿਹਾ ਹੈ | ਇਸਦੇ ਨਾਲ ਹੀ ਹੁਣ ਪੰਜਾਬ ਪੁਲਿਸ ਨੇ ਟਵੀਟ ਕਰਦਿਆਂ ਲਿਖਿਆ ਕਿ ਕੋਈ ਵੀ ਜਾਣਕਾਰੀ ਸਾਂਝੀ ਕਰਨ ਤੋਂ ਪਹਿਲਾਂ ਤੱਥਾਂ ਦੀ ਪੁਸ਼ਟੀ ਕੀਤੀ ਜਾਵੇ । ਧੋਖਾਧੜੀ ਦੇ ਜਾਲ ਦੁਆਰਾ ਮੂਰਖ ਨਾ ਬਣੋ!

ਜਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ‘ਤੇ ਕਾਰਵਾਈ ਨੂੰ ਲੈ ਕੇ ਪੰਜਾਬ ਵਿੱਚ ਮਾਹੌਲ ਨਾਜ਼ੁਕ ਬਣਿਆ ਹੋਇਆ ਹੈ | ਹਾਲਾਂਕਿ ਪੰਜਾਬ ਪੁਲਿਸ (Punjab Police) ਦੀਆਂ ਟੀਮਾਂ ਅਤੇ ਐੱਸਐੱਸਬੀ ਫੋਰਸ ਵਲੋਂ ਜ਼ਿਲ੍ਹਿਆਂ ਵਿੱਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ | ਫਿਲਹਾਲ ਸਥਿਤੀ ਕਾਬੂ ਹੇਠ ਹੈ |

Punjab Police

Scroll to Top