Site icon TheUnmute.com

ਵੇਰਕਾ ਪਲਾਂਟ ਨੇ ਹੜ੍ਹ ਪੀੜਤਾਂ ਦੀ ਮੱਦਦ ਲਈ ਭੇਜੀ ਰਾਹਤ ਸਮੱਗਰੀ

flood victims

ਚੰਡੀਗੜ੍ਹ, 12 ਜੁਲਾਈ 2023: ਵੇਰਕਾ ਪਲਾਂਟ ਵਲੋਂ ਹੜ੍ਹ ਪੀੜਤਾਂ (flood victims) ਦੀ ਮੱਦਦ ਲਈ ਰਾਹਤ ਸਮੱਗਰੀ ਭੇਜੀ ਗਈ ਹੈ | ਰਾਹਤ ਸਮੱਗਰੀ ਨਾਲ ਭਰੀਆ ਗੱਡੀਆਂ ਨੂੰ ਮਾਰਕਫੈੱਡ ਦੇ ਚੈਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ।ਪੰਜਾਬ ਵਿੱਚ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮੱਦਦ ਦੇ ਲਈ ਪੰਜਾਬ ਸਰਕਾਰ ਹਿਦਾਇਤਾਂ ਅਤੇ ਸਹਿਯੋਗ ਦੇ ਨਾਲ ਵੱਖ-ਵੱਖ ਪਲਾਂਟਾਂ ਵੱਲੋਂ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਜਿਸ ਸੰਬੰਧ ਵਿਚ ਮਿਲਕ ਪਲਾਂਟ ਮੋਹਾਲੀ, ਲੁਧਿਆਣਾ ਜਲੰਧਰ ਅਤੇ ਅੰਮ੍ਰਿਤਸਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਕੀਤੀ ਜਾ ਰਹੀ ਹੈ।

ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਮਿਲਕ ਪਲਾਂਟ ਨਰਿੰਦਰ ਸ਼ੇਰਗਿੱਲ ਨੇ ਦੱਸਿਆ ਕਿ ਪਲਾਂਟ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਹੜ੍ਹ ਪੰਜਾਬ ਮਾਲ ਵਿਭਾਗ ਦੀ ਮਾਰ ਝੱਲ ਰਹੇ ਲੋਕਾਂ ਨੂੰ ਵੱਖ-ਵੱਖ ਪ੍ਰਕਾਰ ਦੀਆਂ 41 ਹਜ਼ਾਰ 800 ਕਿੱਟਾਂ ਤਿਆਰ ਕਰਕੇ ਦਿੱਤੀਆਂ ਜਾ ਰਹੀਆਂ ਹਨ।

Exit mobile version