July 5, 2024 1:17 am
World War II war memorial

ਉਪ ਰਾਸ਼ਟਰਪਤੀ ਜਗਦੀਪ ਧਨਖੜ ਵਲੋਂ ਨਾਗਾਲੈਂਡ ‘ਚ ਇਤਿਹਾਸਕ ਜੰਗੀ ਯਾਦਗਾਰ ਦਾ ਦੌਰਾ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ 02 ਦਸੰਬਰ 2022: ਆਪਣੇ ਨਾਗਾਲੈਂਡ ਦੌਰੇ ਦੇ ਦੂਜੇ ਦਿਨ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸ਼ੁੱਕਰਵਾਰ ਨੂੰ ਇੱਥੇ ਦੂਜੇ ਵਿਸ਼ਵ ਯੁੱਧ ਦੀ ਇਤਿਹਾਸਕ ਜੰਗੀ ਯਾਦਗਾਰ ਦਾ ਦੌਰਾ ਕੀਤਾ ਅਤੇ ਮਹਾਨ ਕੁਰਬਾਨੀ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਪ ਰਾਸ਼ਟਰਪਤੀ ਬਣਨ ਤੋਂ ਬਾਅਦ ਧਨਖੜ ਦੀ ਨਾਗਾਲੈਂਡ ਦੀ ਇਹ ਪਹਿਲੀ ਯਾਤਰਾ ਹੈ।

ਵਾਰ ਮੈਮੋਰੀਅਲ ‘ਤੇ ਸ਼ਰਧਾਂਜਲੀ ਦੇਣ ਤੋਂ ਬਾਅਦ ਧਨਖੜ ਨੇ ਆਪਣੀ ਡਾਇਰੀ ‘ਚ ਲਿਖਿਆ ਕਿ ਦੂਜੇ ਵਿਸ਼ਵ ਯੁੱਧ ‘ਚ ਇੱਥੇ ਲੜਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ। ਇਹ ਸਮਾਰਕ ਅਣਗਿਣਤ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ। ਉਸ ਦੀ ਬਹਾਦਰੀ ਅਤੇ ਨਿਰਸਵਾਰਥਤਾ ਦਾ ਕੰਮ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਉਨ੍ਹਾਂ ਨੇ ਨਾਗਾਲੈਂਡ ਦੀ ਰਾਜਧਾਨੀ ਕੋਹਿਮਾ ਤੋਂ ਕਰੀਬ 12 ਕਿਲੋਮੀਟਰ ਦੂਰ ਕਿਸਾਮਾ ‘ਚ 10 ਦਿਨਾਂ ਦੇ 23ਵੇਂ ਹੌਰਨਬਿਲ ਫੈਸਟੀਵਲ ਦਾ ਉਦਘਾਟਨ ਕੀਤਾ ਹੈ । ਨਾਗਾਲੈਂਡ ਦੇ ਮੁੱਖ ਮੰਤਰੀ ਨੀਫਿਓ ਰੀਓ ਨੇ ਟਵਿੱਟਰ ‘ਤੇ ਲਿਖਿਆ ਕਿ ਭਾਰਤ ਦੇ ਮਾਨਯੋਗ ਉਪ ਰਾਸ਼ਟਰਪਤੀ ਜਗਦੀਪ ਧਨਖੜ, ਨਾਗਾਲੈਂਡ ਆਉਣ ਲਈ ਧੰਨਵਾਦ। ਹੌਰਨਬਿਲ ਫੈਸਟੀਵਲ ਦੇ ਉਦਘਾਟਨ ਮੌਕੇ ਤੁਹਾਡੀ ਮੌਜੂਦਗੀ ਨੇ ਇਸ ਮੌਕੇ ਨੂੰ ਹੋਰ ਵੀ ਖਾਸ ਬਣਾ ਦਿੱਤਾ। ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਨੂੰ ਦੁਬਾਰਾ ਮਿਲਣ ਲਈ ਆਓਗੇ।