M Venkaiah Naidu

ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਹੋਏ ਕੋਰੋਨਾ ਪਾਜ਼ੇਟਿਵ

ਚੰਡੀਗੜ੍ਹ 23 ਜਨਵਰੀ 2022: ਦੇਸ਼ ‘ਚ ਕੋਰੋਨਾ (Corona) ਦੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਦਰਮਿਆਨ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ (M Venkaiah Naidu) ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਸੰਬੰਧੀ ਜਾਣਕਾਰੀ ਭਾਰਤ ਦੇ ਉਪ ਰਾਸ਼ਟਰਪਤੀ ਦੇ ਟਵਿੱਟਰ ਹੈਂਡਲ ਤੋਂ ਦਿੱਤੀ ਗਈ ਹੈ। ਟਵੀਟ ‘ਚ ਕਿਹਾ ਗਿਆ ਕਿ ਉਪ ਰਾਸ਼ਟਰਪਤੀ ਸ਼੍ਰੀ ਐਮ ਵੈਂਕਈਆ ਨਾਇਡੂ (M Venkaiah Naidu) ਅੱਜ ਕੋਵਿਡ ਟੈਸਟ ਦੀ ਰਿਪੋਰਟ ਵਿੱਚ ਸਕਾਰਾਤਮਕ ਪਾਏ ਗਏ ਹਨ।ਇਸਦੇ ਚਲਦੇ ਵੈਂਕਈਆ ਨਾਇਡੂ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ, ਉਸਨੇ ਇੱਕ ਹਫ਼ਤੇ ਲਈ ਆਪਣੇ ਆਪ ਨੂੰ ਅਲੱਗ ਕਰਨ ਦਾ ਫੈਸਲਾ ਕੀਤਾ ਹੈ।

Scroll to Top