Site icon TheUnmute.com

ਵਿੱਕੀ ਮਿੱਡੂਖੇੜਾ ਕਤਲਕਾਂਡ: ਹਾਈਕੋਰਟ ਨੇ ਸ਼ਗਨਪ੍ਰੀਤ ਦੀਆਂ ਪਟੀਸ਼ਨਾਂ ‘ਤੇ ਫੈਸਲਾ ਰੱਖਿਆ ਸੁਰੱਖਿਅਤ

Shagunpreet

ਚੰਡੀਗੜ੍ਹ 07 ਜੁਲਾਈ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ (Shagunpreet) ਦੀ ਮੋਹਾਲੀ ‘ਚ ਹੋਏ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ‘ਚ ਅਗਾਊਂ ਜ਼ਮਾਨਤ ਤੇ ਸੁਰੱਖਿਆ ਦੀ ਮੰਗ ਦੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ | ਅਦਾਲਤ ਨੇ ਦੋਵਾਂ ਧਿਰਾਂ ਦੀ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ 4 ਜੁਲਾਈ ਨੂੰ ਹੋਈ ਸੁਣਵਾਈ ‘ਚ ਸ਼ਗਨਪ੍ਰੀਤ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ |

ਤੁਹਾਨੂੰ ਦੱਸ ਦਈਏ ਕਿ ਸ਼ਗਨਪ੍ਰੀਤ (Shagunpreet) ਸਿੱਧੂ ਮੂਸੇਵਾਲਾ ਦਾ ਕਰੀਬੀ ਸੀ ਅਤੇ ਸਿੱਧੂ ਦੇ ਮੈਨਜਰ ਵਜੋਂ ਸਾਰੇ ਸ਼ੋਅ ਦੀ ਡੀਲ ਕਰਦਾ ਸੀ। ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲਕਾਂਡ ਵਿੱਚ ਸ਼ਾਗਨਪ੍ਰੀਤ ਦਾ ਨਾਮ ਸਾਹਮਣੇ ਆਇਆ ਸੀ। ਇਸ ਦੌਰਾਨ ਦਿੱਲੀ ਪੁਲਿਸ ਦੀ ਜਾਂਚ ਵਿੱਚ ਕਿਹਾ ਗਿਆ ਸੀ ਕਿ ਉਸ ਦਾ ਸਬੰਧ ਮਿੱਡੂਖੇੜਾ ਕਾਂਡ ਲਈ ਜ਼ਿੰਮੇਵਾਰ ਗੈਂਗਸਟਰ ਕੌਸ਼ਲ ਚੌਧਰੀ ਦੇ ਸ਼ਾਰਪ ਸ਼ੂਟਰਾਂ ਨਾਲ ਸੀ।ਸ਼ਗਨਪ੍ਰੀਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਤੋਂ ਜਾਨ ਨੂੰ ਖ਼ਤਰਾ ਦੱਸਦਿਆਂ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ ।

Exit mobile version