Site icon TheUnmute.com

ਵਿੱਕੀ ਮਿੱਡੂਖੇੜਾ ਕਤਲ ਮਾਮਲੇ ‘ਚ ਉਨ੍ਹਾਂ ਦੇ ਭਰਾ ਵੱਲੋਂ ਚੌਥੇ ਸ਼ੂਟਰ ਦੀ ਗ੍ਰਿਫ਼ਤਾਰੀ ਦੀ ਮੰਗ

ਵਿੱਕੀ ਮਿੱਡੂਖੇੜਾ

ਚੰਡੀਗੜ੍ਹ 23 ਅਪ੍ਰੈਲ 2022: ਯੂਥ ਅਕਾਲੀ ਨੇਤਾ ਬਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ‘ਚ ਉਨ੍ਹਾਂ ਦੇ ਭਰਾ ਅਜੈ ਪਾਲ ਸਿੰਘ ਮਿੱਡੂਖੇੜਾ ਵੱਲੋਂ ਮੋਹਾਲੀ ਦੇ ਐੱਸ. ਐੱਸ. ਪੀ. ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਉਸ ਦੇ ਭਰਾ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ਵਿਚ ਇਕ ਗਵੱਈਏ ਦੇ ਮੈਨੇਜਰ ਸ਼ਗਨਪ੍ਰੀਤ ਸਿੰਘ ਪੁੱਤਰ ਸਦਾਗਰ ਸਿੰਘ ਅਤੇ ਇਸ ਮਾਮਲੇ ਵਿੱਚ ਜਿਹੜੇ 3 ਸ਼ੂਟਰ ਦਿੱਲੀ ਪੁਲਸ ਨੇ ਗ੍ਰਿਫ਼ਤਾਰ ਕੀਤੇ ਹਨ, ਇਸਦੇ ਨਾਲ ਹੀ ਦੀਆਂ ਸਬੰਧਿਤ ਕਾਲ ਡਿਟੇਲਜ਼, ਮੋਬਾਇਲ ਲੋਕੇਸ਼ਨ ਅਤੇ ਹੋਰ ਮੋਬਾਇਲ ਵਿਚਲਾ ਡਾਟਾ ਸੁਰੱਖਿਅਤ ਰੱਖਣਾ ਚਾਹੀਦਾ ਹੈ।

ਇਸਦੇ ਨਾਲ ਹੀ ਅਜੇ ਪਾਲ ਨੇ ਕਿਹਾ ਕਿ ਇਨ੍ਹਾਂ ਤਿੰਨ ਸ਼ੂਟਰਾਂ ਤੋਂ ਇਲਾਵਾ ਇੱਕ ਚੌਥਾ ਵਿਅਕਤੀ ਵੀ ਸ਼ਾਮਲ ਹੈ, ਜਿਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਉਸ ਨੂੰ ਵੀ ਤੁਰੰਤ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ | ਇਸ ਚੌਥੇ ਵਿਅਕਤੀ ਦਾ ਨਾਂ ਵੀ ਸਾਹਮਣੇ ਆਉਣਾ ਚਾਹੀਦਾ ਹੈ, ਤਾਂ ਜੋ ਇਸ ਮਾਮਲੇ ਵਿਚ ਇਨਸਾਫ਼ ਮਿਲ ਸਕੇ।

ਅਜੈਪਾਲ ਸਿੰਘ ਨੇ ਕਿਹਾ ਕਿ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦੇ ਮਾਮਲੇ ਵਿਚ ਥਾਣਾ ਮਟੌਰ ਮੋਹਾਲੀ ਵਿਖੇ ਧਾਰਾ-334 ਆਈ. ਪੀ. ਸੀ. ਅਤੇ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ।ਅਜੈਪਾਲ ਸਿੰਘ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਆਪਣੇ ਆਖ਼ਰੀ ਸਾਹ ਤੱਕ ਪੈਰਵਾਈ ਕਰਦੇ ਰਹਿਣਗੇ। ਅਜੈਪਾਲ ਸਿੰਘ ਮਿੱਡੂਖੇੜਾ ਨੇ ਕਿਹਾ ਕਿ ਤਿੰਨੇ ਸ਼ੂਟਰਾਂ ਨੂੰ ਦਿੱਲੀ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਮੋਹਾਲੀ ਪੁਲਸ ਪੁੱਛਗਿੱਛ ਕਰਨ ਜਾ ਰਹੀ ਹੈ ਅਤੇ ਇਸ ਮਾਮਲੇ ਦਾ ਹੱਲ ਨਿਕਲਣ ਦੀ ਉਨ੍ਹਾਂ ਨੂੰ ਉਮੀਦ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਲਜ਼ਮ ਸਲਾਖ਼ਾਂ ਦੇ ਪਿੱਛੇ ਹੋਣਗੇ।

Exit mobile version