new criminal laws

ਪੀੜਤ ਹੁਣ ਨਵੇਂ ਅਪਰਾਧਿਕ ਕਾਨੂੰਨਾਂ ਤਹਿਤ ਕਿਸੇ ਵੀ ਥਾਣੇ ‘ਚ ਕਰਵਾ ਸਕਦੈ FIR ਦਰਜ

ਮਾਨਸਾ, 25 ਅਕਤੂਬਰ 2024: ਮਾਨਸਾ ਦੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ‘ਚ ਕਾਰਵਾਈ ਕਰਵਾਈ ਦੋ ਰੋਜ਼ਾ ਫੋਟੋ ਪ੍ਰਦਰਸ਼ਨੀ ਅੱਜ ਸਮਾਪਤ ਹੋ ਗਈ ਹੈ | ਇਹ ਫੋਟੋ ਪ੍ਰਦਰਸ਼ਨੀ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਕਰਵਾਈ ਗਈ ਹੈ | ਇਸ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਮੌਕੇ ਐੱਸ.ਪੀ. ਹੈੱਡਕੁਆਰਟਰ ਜਸਕੀਰਤ ਸਿੰਘ ਅਹੀਰ ਨੇ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ |

ਇਸ ਮੌਕੇ ਜਸਕੀਰਤ ਸਿੰਘ ਅਹੀਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਾਲ 1 ਜੁਲਾਈ 2024 ਤੋਂ 3 ਨਵੇਂ ਅਪਰਾਧਿਕ ਕਾਨੂੰਨ (new criminal laws) ਲਾਗੂ ਕਰ ਦਿੱਤੇ ਗਏ ਹਨ | ਹੁਣ ਕੋਈ ਵੀ ਪੀੜਤ ਕਿਸੇ ਵੀ ਥਾਣੇ ‘ਚ ਪਹੁੰਚ ਕਰਕੇ ਐਫ.ਆਈ.ਆਰ ਦਰਜ ਕਰਵਾ ਸਕਦਾ ਹੈ | ਇਸ ਐੱਫ.ਆਈ.ਆਰ ਨੂੰ ਜ਼ੀਰੋ ਐੱਫ.ਆਈ.ਆਰ ਕਿਹਾ ਜਾਂਦਾ ਹੈ |

ਐੱਸ.ਪੀ. ਹੈੱਡਕੁਆਰਟਰ ਜਸਕੀਰਤ ਸਿੰਘ ਅਹੀਰ ਨੇ ਦੱਸਿਆ ਕਿ ਲਾਗੂ ਹੋਏ ਨਵੇਂ ਅਪਰਾਧਿਕ ਕਾਨੂੰਨ ਨਾਲ ਪੁਲਿਸ ਜਾਂਚ ‘ਚ ਹੋਰ ਪਾਰਦਰਸ਼ਤਾ ਆਈ ਹੈ। ਉਨ੍ਹਾਂ ਨੇ ਨਾ ਸਿਰਫ਼ ਇਨ੍ਹਾਂ ਕਾਨੂੰਨਾਂ ਦੀਆਂ ਨਵੀਆਂ ਵਿਵਸਥਾਵਾਂ ਬਾਰੇ ਜਾਣਕਾਰੀ ਦਿੱਤੀ ਹੈ, ਸਗੋਂ ਉਨ੍ਹਾਂ ਦੇ ਸਿਸਟਮ ਅਤੇ ਆਮ ਜਨਤਾ ‘ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਹੈ |

ਇਸ ਸਮਾਗਮ ਦੌਰਾਨ ਡੀ.ਡੀ. ਨਿਊਜ਼ ਦੇ ਸੰਪਾਦਕ ਅਤੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਦੇਸ਼ ਭਰ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ (new criminal laws) ਨੇ ਆਈਪੀਸੀ 1860, ਸੀ.ਆਰ.ਪੀ.ਸੀ. 1973 ਅਤੇ ਭਾਰਤੀ ਪ੍ਰਮਾਣ ਐਕਟ 1872 ਦੀ ਜਗ੍ਹਾ ਲਈ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨ ਕਾਨੂੰਨਾਂ ਰਾਹੀਂ ਆਧੁਨਿਕ ਤਕਨੀਕ ਦਾ ਭਰਪੂਰ ਇਸਤੇਮਾਲ ਅਤੇ ਇਲੈਕਟ੍ਰਾਨਿਕ ਪ੍ਰਮਾਣਾਂ ਨੂੰ ਕਾਨੂੰਨ ਦਾ ਹਿੱਸਾ ਬਣਾਉਣ ਨਾਲ ਕੇਸਾਂ ਦੇ ਛੇਤੀ ਨਿਪਟਾਰੇ ਦਾ ਰਾਹ ਆਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕ ਜਾਗਰੂਕ ਹਨ ਤਾਂ ਹੀ ਕੋਈ ਕਾਨੂੰਨ ਜਾਂ ਨੀਤੀ ਹੀ ਸਫਲ ਹੋ ਸਕਦੀ ਹੈ |

ਇਸ ਦੌਰਾਨ ਡਾਕਟਰ ਰੁਪਿੰਦਰ ਪਾਲ ਕੌਰ ਨੇ ਬੇਟੀ ਬਚਾਓ ਬੇਟੀ ਪੜ੍ਹਾਓ, ਮਨਰੀਤ ਸਿੱਧੂ ਨੇ ਪਾਣੀ ਦੀ ਸਾਂਭ ਸੰਭਾਲ, ਪ੍ਰੋਫੈਸਰ ਹਰਜੀਤ ਸਿੰਘ ਨੇ ਸਵੱਛ ਭਾਰਤ, ਅਮਨਦੀਪ ਕੌਰ ਨੇ ਫਿੱਟ ਇੰਡੀਆ ਦੇ ਵਿਸ਼ੇ ‘ਤੇ ਸੰਬੋਧਨ ਕੀਤਾ ਹੈ | ਇਸਦੇ ਨਾਲ ਹੀ ਡਾਕਟਰ ਬਲਮ ਵੱਲੋਂ ਮੰਚ ਦਾ ਸੰਚਾਲਨ ਕੀਤਾ ਗਿਆ ਹੈ। ਇਸ ਸਮਾਗਮ ‘ਚ ਪਹੁੰਚੀਆਂ ਸਾਰੀਆਂ ਉੱਘੀਆਂ ਸਖ਼ਸ਼ੀਅਤਾਂ ਦਾ ਸਨਮਾਨ ਕੀਤਾ ਗਿਆ ਹੈ ।

ਇਸ ਮੌਕੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਅਹਿਦ ਦੀ ਸ਼ਲਾਘਾ ਕੀਤੀ ਹੈ ਅਤੇ ਕਿਹਾ ਕਿ ਚਿੱਤਰ ਪ੍ਰਦਰਸ਼ਨੀ ਵੇਖਣ ਆਏ ਲੋਕਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਆਮ ਲੋਕਾਂ ਨੂੰ ਸਰਕਾਰ ਦੀਆਂ ਵੱਖੋ-ਵੱਖ ਸਕੀਮਾਂ ਬਾਰੇ ਜਾਣੂ ਕਰਵਾਉਣਾ ਇੱਕ ਵਧੀਆ ਉਪਰਾਲਾ ਹੈ। ਬਹਿਰਹਾਲ ਭਾਰਤ ਸਰਕਾਰ ਦੀ ਇਸ ਚਿੱਤਰ ਪ੍ਰਦਰਸ਼ਨੀ ਦਾ ਪਾਕੀਜ਼ਾ ਕਲਾ ਮੰਚ ਦੁਆਰਾ ਪੇਸ਼ ਕੀਤੇ ਗਏ ਨੁੱਕੜ ਨਾਟਕ ਸਣੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੇ ਨਾਲ ਸਮਾਪਤ ਹੋ ਗਿਆ।

Scroll to Top