Site icon TheUnmute.com

ਮਿਜ਼ੋਰਮ ‘ਚ ਜ਼ੋਰਮ ਪੀਪਲਜ਼ ਮੂਵਮੈਂਟ ਪਾਰਟੀ ਦੀ ਜਿੱਤ, ਸਾਬਕਾ IPS ਲਾਲਦੂਹੋਮਾ ਬਣ ਸਕਦੇ ਨੇ ਮੁੱਖ ਮੰਤਰੀ

Mizoram

ਚੰਡੀਗੜ੍ਹ, 4 ਦਸੰਬਰ 2023: ਮਿਜ਼ੋਰਮ (Mizoram) ਦੀਆਂ 40 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਚੋਣਾਂ ‘ਚ ਜ਼ੋਰਮ ਪੀਪਲਜ਼ ਮੂਵਮੈਂਟ (ZPM) ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਜ਼ੋਰਮ ਪੀਪਲਜ਼ ਮੂਵਮੈਂਟ ਪਾਰਟੀ ਨੇ 27 ਸੀਟਾਂ ਜਿੱਤ ਕੇ ਬਹੁਮਤ ਹਾਸਲ ਕਰ ਲਿਆ ਹੈ। ਸੱਤਾਧਾਰੀ ਮਿਜ਼ੋ ਨੈਸ਼ਨਲ ਫਰੰਟ (MNF) ਨੂੰ 10 ਸੀਟਾਂ ਮਿਲੀਆਂ ਹਨ।

ਸੀਐਮ ਜ਼ੋਰਮਥੰਗਾ ਆਈਜ਼ੌਲ-ਈਸਟ 1 ਤੋਂ ਚੋਣ ਹਾਰ ਗਏ ਸਨ। ਜ਼ੋਰਮਥੰਗਾ ਜ਼ੋਰਮ ਪੀਪਲਜ਼ ਮੂਵਮੈਂਟ ਪਾਰਟੀ ਦੇ ਲਲਥਨਸੰਗਾ ਤੋਂ ਹਾਰ ਗਏ ਸਨ। ਦੂਜੇ ਪਾਸੇ ਭਾਜਪਾ ਨੇ ਦੋ ਸੀਟਾਂ ਜਿੱਤੀਆਂ ਹਨ। ਪਿਛਲੀ ਵਾਰ ਪਾਰਟੀ ਨੂੰ ਇੱਕ ਸੀਟ ਮਿਲੀ ਸੀ। ਜਦਕਿ ਕਾਂਗਰਸ ਨੂੰ ਇੱਕ ਸੀਟ ਮਿਲੀ ਹੈ।

ਜ਼ੋਰਮ ਪੀਪਲਜ਼ ਮੂਵਮੈਂਟ ਦੇ ਪ੍ਰਧਾਨ ਲਾਲਦੂਹੋਮਾ ਨੇ ਕਿਹਾ ਕਿ ਉਹ ਪਾਰਟੀ ਦੀ ਜਿੱਤ ਤੋਂ ਖੁਸ਼ ਹਨ। ਉਨ੍ਹਾਂ ਨੇ ਇਸੇ ਤਰ੍ਹਾਂ ਦੇ ਨਤੀਜਿਆਂ ਦੀ ਉਮੀਦ ਕੀਤੀ ਸੀ | ਮੈਂ ਅਗਲੇ ਦੋ ਦਿਨਾਂ ਵਿੱਚ ਰਾਜਪਾਲ ਨੂੰ ਮਿਲਾਂਗਾ। ਸਹੁੰ ਚੁੱਕ ਸਮਾਗਮ ਇਸੇ ਮਹੀਨੇ ਹੋਵੇਗਾ।

ਲਾਲਦੂਹੋਮਾ ਸਾਬਕਾ ਆਈਪੀਐਸ ਅਧਿਕਾਰੀ ਹਨ। ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਸੁਰੱਖਿਆ ਦਾ ਜ਼ਿੰਮਾ ਸੰਭਾਲਿਆ ਸੀ । ਉਨ੍ਹਾਂ ਦੀ ਪਾਰਟੀ ਨੇ ਦੂਜੀ ਵਾਰ ਵਿਧਾਨ ਸਭਾ ਚੋਣਾਂ ((Mizoram) ਲੜੀਆਂ। 2018 ਵਿੱਚ ਜ਼ੋਰਮ ਪੀਪਲਜ਼ ਮੂਵਮੈਂਟ ਨੂੰ 8 ਸੀਟਾਂ ਮਿਲੀਆਂ ਸਨ।

Exit mobile version