Amritpal Singh

ਅੰਮ੍ਰਿਤਪਾਲ ਸਿੰਘ ਦੀ ਵੀਡੀਓ ਆਈ ਸਾਹਮਣੇ, ਕਿਹਾ- ਗ੍ਰਿਫਤਾਰੀ ਵਾਹਿਗੁਰੂ ਦੇ ਹੱਥ ‘ਚ

ਚੰਡੀਗੜ੍ਹ, 29 ਮਾਰਚ 2023: 18 ਮਾਰਚ ਤੋਂ ਬਾਅਦ ਅੱਜ ‘ਵਾਰਿਸ ਪੰਜਾਬ ਦੇ’ ਦੇ ਅੰਮ੍ਰਿਤਪਾਲ ਸਿੰਘ (Amritpal Singh) ਦੀ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਉਨ੍ਹਾਂ ਨੇ ਜੋ 18 ਮਾਰਚ ਨੂੰ ਵਾਪਰਿਆ ਬਾਰੇ ਬੋਲਦਿਆਂ ਕਿਹਾ ਕਿ ਜੇਕਰ ਸਰਕਾਰ ਦਾ ਇਰਾਦਾ ਗ੍ਰਿਫਤਾਰ ਕਰਨਾ ਹੁੰਦਾ ਤਾਂ ਘਰ ਤੋਂ ਆ ਕੇ ਗ੍ਰਿਫਤਾਰ ਕਰ ਲੈਂਦੀ, ਅਸੀ ਗ੍ਰਿਫਤਾਰੀ ਦੇ ਦਿੰਦੇ | ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਜੋ ਰਵੱਈਆ ਅਪਣਾਇਆ ਹੈ, ਜਿਸ ਵਿੱਚ ਉਨ੍ਹਾਂ ਨੇ ਲੱਖਾਂ ਦੀ ਫੋਰਸ ਲਗਾ ਕੇ ਘੇਰਾ ਪਾਇਆ ਗਿਆ ਅਤੇ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਵਿੱਚ ਸੱਚੇ ਪਾਤਸ਼ਾਹ ਨੇ ਸਾਨੂੰ ਕੱਢਿਆ | ਉਨ੍ਹਾਂ ਨੇ ਕਿਹਾ ਕਿ ਸਾਨੂੰ ਲੱਗਦਾ ਸੀ ਕਿ ਸਰਕਾਰ ਵਹੀਰ ਨਹੀਂ ਚਲਾਉਣ ਦੇਣਾ ਚਾਹੁੰਦੀ | ਸਾਨੂੰ ਲੱਗਾ ਮਾਲਵੇ ਵਿੱਚ ਵਹੀਰ ਸ਼ੁਰੂ ਕਰਨੀ ਚਾਹੀਦੀ ਹੈ | ਉਸ ਵੇਲੇ ਸਭ ਥਾਵਾਂ ‘ਤੇ ਇੰਟਰਨੈਟ ਬੰਦ ਹੋ ਗਿਆ ਤੇ ਕਿਸੇ ਘਟਨਾ ਬਾਰੇ ਕੁਝ ਪਤਾ ਨਹੀਂ ਲੱਗਾ |

ਉਨ੍ਹਾਂ (Amritpal Singh) ਕਿਹਾ ਕਿ ਜਦੋਂ ਖਬਰਾਂ ਦੇਖੀਆਂ ਤਾਂ ਕਿਵੇਂ ਪੰਜਾਬ ਸਰਕਾਰ ਨੇ ਕਈ ਸਿੱਖ ਨੌਜਵਾਨਾਂ ਨੂੰ ਦੋਸ਼ੀ ਬਣਾ ਕੇ ਜੇਲ੍ਹਾਂ ਵਿੱਚ ਬੰਦ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਕਿਸੇ ਨੂੰ ਨਹੀਂ ਬਖਸਿਆ | ਉਨ੍ਹਾਂ ਨੇ ਕਿਹਾ ਇਹ ਹੋਈ ਕੰਮ ਹੈ ਜੋ ਕਦੇ ਬੇਅੰਤ ਸਿੰਘ ਦੀ ਸਰਕਾਰ ਵੇਲੇ ਹੋਇਆ ਸੀ | ਉਨ੍ਹਾਂ ਕਿਹਾ ਕਿ ਗ੍ਰਿਫਤਾਰੀ ਤੋਂ ਨਾ ਕਦੇ ਡਰਿਆ ਅਤੇ ਨਾ ਅੱਜ ਡਰਦਾ ਹਾਂ |ਉਨ੍ਹਾਂ ਨੇ ਕਿਹਾ ਇਹ ਸਿਰਫ ਮੇਰੀ ਗ੍ਰਿਫਤਾਰੀ ਦਾ ਮਸਲਾ ਨਹੀਂ, ਇਹ ਮਸਲਾ ਸਿੱਖ ਕੌਮ ‘ਤੇ ਹਮਲੇ ਦਾ ਹੈ |

ਅੰਮ੍ਰਿਤਪਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਵਿਸਾਖੀ ’ਤੇ ਸਰਬਤ ਖ਼ਾਲਸਾ ਬੁਲਾਇਆ ਜਾਵੇ। ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਮੈਂ ਚੜ੍ਹਦੀ ਕਲਾਂ ਵਿਚ ਹਾਂ ਅਤੇ ਗਿ੍ਫ਼ਤਾਰੀ ਵਾਹਿਗੁਰੂ ਦੇ ਹੱਥ ਵਿਚ ਹੈ। ਉਨ੍ਹਾਂ ਲੋਕਾਂ ਨੂੰ ਵੀ ਸੰਬੋਧਨ ਕਰਦਿਆਂ ਕਿਹਾ ਹਕੂਮਤ ਦੇ ਧੱਕੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਸੀ, ਉਸ ‘ਤੇ ਪੰਜਾਬ ਸਰਕਾਰ ਨੇ ਬਹੁਤ ਹੀ ਨੀਵੇਂ ਪੱਧਰ ਦੀ ਟਿੱਚਰ ਕੀਤੀ | ਅੰਮ੍ਰਿਤਪਾਲ ਸਿੰਘ ਨੇ ਕਿਹਾ ਮੈਨੂੰ ਲੱਗਦਾ ਹੈ ਕਿ ਜਥੇਦਾਰ ਸਾਹਿਬ ਨੂੰ ਇਸ ‘ਤੇ ਸਖ਼ਤ ਸਟੈਂਡ ਲੈਣਾ ਚਾਹੀਦਾ ਹੈ |

Scroll to Top