July 7, 2024 4:06 pm
NS Parwana

ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਪੱਤਰਕਾਰ ਐਨ ਐਸ ਪਰਵਾਨਾ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 07 ਜਨਵਰੀ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੱਤਰਕਾਰ ਐਨ ਐਸ ਪਰਵਾਨਾ (NS Parwana) ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਸੰਧਵਾਂ ਨੇ ਦੁਖੀ ਪਰਿਵਾਰ ਅਤੇ ਸਕੇ-ਸਬੰਧੀਆਂ ਨਾਲ ਹਮਦਰਦੀ ਪ੍ਰਗਟ ਕੀਤਾ ਹੈ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

ਸ. ਸੰਧਵਾਂ ਨੇ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਐਨ ਐਸ ਪਰਵਾਨਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪਰਵਾਨਾ ਨੇ ਰੋਜ਼ਾਨਾ, ਅਜੀਤ ਸਮੇਤ ਵੱਖ-ਵੱਖ ਅਖ਼ਬਾਰਾਂ ਵਿੱਚ ਆਪਣੀ ਭੂਮਿਕਾ ਨਿਭਾਈ ਹੈ।