July 4, 2024 8:29 pm
Kultar Singh Sandhawan

ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੋਕਾਂ ਨੂੰ ਵਧਾਈ

ਚੰਡੀਗੜ 07 ਨਵੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਉਤੇ ਲੋਕਾਂ ਨੂੰ ਵਧਾਈ ਦਿੱਤੀ ਹੈ। ਸੰਧਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਫ਼ਲਸਫ਼ੇ ਰਾਹੀਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਸੰਦੇਸ਼ ਦਿੱਤਾ। ਉਨਾਂ ਨੇ ਪ੍ਰਮਾਤਮਾ ਪ੍ਰਤੀ ਸ਼ਰਧਾ, ਪ੍ਰੇਮ, ਪਿਆਰ ਅਤੇ ਆਪਸੀ ਭਾਈਚਾਰੇ ਨਾਲ ਰਹਿਣ ਦੀਆਂ ਸਿੱਖਿਆਵਾਂ ਦਿੱਤੀਆਂ ਅਤੇਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ।

ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਅਤੇ ਨਿਮਰਤਾ ਦੇ ਦਿਖਾਏ ਮਾਰਗ ਉਤੇ ਚੱਲਣ ਅਤੇ ਸ਼ਾਂਤਮਈ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਉਨਾਂ ਦੀਆਂ ਸਿਖਿਆਵਾਂ ’ਤੇ ਚੱਲ ਦਾ ਸੱਦਾ ਦਿੱਤਾ। ਉਨਾਂ ਨੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜਾਤ, ਰੰਗ, ਨਸਲ ਤੋਂ ਉਪਰ ਉਠ ਕੇ ਆਪਸੀ ਭਾਈਚਾਰੇ, ਮਿਲਵਰਤਨ ਅਤੇ ਭਾਵਨਾ ਨਾਲ ਮਨਾਉਣ ਦੀ ਲੋਕਾ ਨੂੰ ਅਪੀਲ ਕੀਤੀ।