ਚੰਡੀਗੜ੍ਹ, 13 ਜਨਵਰੀ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਰਾਸ਼ਟਰੀ ਜਨਤਾ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਰਦ ਯਾਦਵ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ. ਸੰਧਵਾਂ ਨੇ ਕਿਹਾ ਕਿ ਸਮਾਜਵਾਦੀ ਆਗੂ ਯਾਦਵ ਨੇ ਦੱਬੇ ਕੁਚਲੇ ਲੋਕਾਂ ਦੀ ਬੇਹਤਰੀ ਲਈ ਜੀਵਨ ਭਰ ਅਣਥੱਕ ਕੰਮ ਕੀਤਾ ਅਤੇ ਸਿਆਸਤ ਵਿੱਚ ਚੰਗੀ ਛਾਪ ਛੱਡੀ। ਸ. ਸੰਧਵਾਂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਨਵੰਬਰ 23, 2024 5:12 ਪੂਃ ਦੁਃ