Vigilance Bureau

ਵਿਜੀਲੈਂਸ ਵੱਲੋਂ ਸਿਵਲ ਹਸਪਤਾਲ ਭੁਲੱਥ ‘ਚ ਭ੍ਰਿਸ਼ਟਾਚਾਰ ਮਾਮਲੇ ਦਾ ਪਰਦਾਫਾਸ਼, ਦੋ ਜਣੇ ਗ੍ਰਿਫ਼ਤਾਰ

ਚੰਡੀਗੜ੍ਹ/ਖੰਨਾ, 17 ਅਪ੍ਰੈਲ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਜ਼ਿਲ੍ਹੇ ਦੇ ਸਿਵਲ ਹਸਪਤਾਲ ਭੁਲੱਥ ‘ਚ ਇੱਕ ਭ੍ਰਿਸ਼ਟਾਚਾਰ ਮਾਮਲੇ ਦਾ ਪਰਦਾਫਾਸ਼ ਕੀਤਾ ਹੈ | ਵਿਜੀਲੈਂਸ ਨੇ ਜਾਅਲੀ ਨੈਗੇਟਿਵ ਡੋਪ ਟੈਸਟ ਰਿਪੋਰਟਾਂ ਜਾਰੀ ਕਰਨ ‘ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ |

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਸੋਨੂੰ ਅਤੇ ਇੱਕ ਵਾਰਡ ਅਟੈਂਡੈਂਟ ਭੋਲੂ ਉਰਫ਼ ਇਸਮਾਈਲ ਵਜੋਂ ਹੋਈ ਹੈ। ਤੀਜਾ ਮੁਲਜ਼ਮ ਮਾਨ ਸਿੰਘ, ਜੋ ਕਿ ਇੱਕ ਕੰਟਰੈਕਟ ਲੈਬਾਰਟਰੀ ਟੈਕਨੀਸ਼ੀਅਨ ਹੈ,ਉਹ ਇਸ ਸਮੇਂ ਗ੍ਰਿਫ਼ਤਾਰੀ ਤੋਂ ਬਚ ਰਿਹਾ ਹੈ।

ਵਿਜੀਲੈਂਸ ਬਿਊਰੋ ਮੁਤਾਬਕ ਜਾਂਚ ‘ਚ ਸਾਹਮਣੇ ਆਇਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਉਸਦੀ ਡੋਪ ਟੈਸਟ ਰਿਪੋਰਟ ਨੈਗੇਟਿਵ ਰਿਪੋਰਟ ਜਾਰੀ ਕਰਨ ਲਈ 10,000 ਰੁਪਏ ਦੀ ਰਿਸ਼ਵਤ ਮੰਗੀ ਸੀ, ਜਾਂਚ ਤੋਂ ਪਤਾ ਲੱਗਾ ਕਿ ਮੁਲਜ਼ਮ ਟੈਸਟ ਦੇ ਨਤੀਜਿਆਂ ‘ਚ ਹੇਰਾਫੇਰੀ ਕਰਨ ਲਈ ਨਿਯਮਿਤ ਤੌਰ ‘ਤੇ ਰਿਸ਼ਵਤ ਲੈ ਰਹੇ ਸਨ, ਜਿਨ੍ਹਾਂ ਦੀ ਵਰਤੋਂ ਬਾਅਦ ਵਿੱਚ ਹਥਿਆਰ ਲਾਇਸੈਂਸ ਅਰਜ਼ੀਆਂ ਅਤੇ ਨਵੀਨੀਕਰਨ ਲਈ ਕੀਤੀ ਜਾਂਦੀ ਸੀ।

ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਦੇ ਸਬੂਤ ਅਤੇ ਸਕਾਰਾਤਮਕ ਅਤੇ ਨੈਗੇਟਿਵ ਰਿਪੋਰਟ ਦੋਵੇਂ ਰਿਪੋਰਟਾਂ ਪੇਸ਼ ਕੀਤੀਆਂ। ਉਨ੍ਹਾਂ ਅੱਗੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7A ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 19 ਮਿਤੀ 17/04/2025 ਨੂੰ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ, ਜਲੰਧਰ ਰੇਂਜ ਵਿਖੇ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਡਾ. ਮੋਹਿਤਪਾਲ ਅਤੇ ਲੈਬ ਟੈਕਨੀਸ਼ੀਅਨ ਮਾਨ ਸਿੰਘ ਫਰਾਰ ਹੈ ਅਤੇ ਉਨ੍ਹਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

Read More: Vigilance Bureau: ਵਿਜੀਲੈਂਸ ਬਿਊਰੋ ਨੇ ਡਰਿੱਲ ਅਫ਼ਸਰ ਲਈ ਰਿਸ਼ਵਤ ਲੈਂਦਾ ਹੌਲਦਾਰ ਕੀਤਾ ਕਾਬੂ

Scroll to Top