Punjab Vigilance Bureau

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ‘ਚ 10 ਰਿਸ਼ਵਤਖੋਰੀ ਦੇ ਕੇਸਾਂ ‘ਚ 12 ਸਰਕਾਰੀ ਮੁਲਾਜ਼ਮ ਗ੍ਰਿਫਤਾਰ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਮਾਮਲਿਆਂ ‘ਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

ਪੰਜਾਬ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਦੇ ਮੁਤਾਬਕ ਵਿਜੀਲੈਂਸ ਬਿਊਰੋ ਨੇ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ‘ਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ‘ਚ 59 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਇਨਕੁਆਇਰੀ ਵੀ ਦਰਜ ਕੀਤੀਆਂ ਹਨ। ਉਨ੍ਹਾਂ ਕਿਹਾ ਕਿ 21 ਮੁਲਜ਼ਮਾਂ ਵਿਰੁੱਧ 13 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਹਨ ਜਿਨ੍ਹਾਂ ‘ਚ 17 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਇਸ ਸੰਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ 4 ਰਿਸ਼ਵਤਖੋਰੀ ਦੇ ਕੇਸਾਂ ਦਾ ਫੈਸਲਾ ਸੁਣਾਇਆ, ਜਿਸ ‘ਚ 20 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਅਤੇ ਦੋ ਸਾਲ ਤੋਂ ਪੰਜ ਸਾਲ ਦੀ ਕੈਦ ਅਤੇ 10,000 ਰੁਪਏ ਤੋਂ 2,00,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ।

Read More: ਲੁਧਿਆਣਾ ‘ਚ ਪੰਜਾਬੀ ਗਾਇਕਾ ਦਾ ਕ.ਤ.ਲ, ਨਹਿਰ ‘ਚੋਂ ਮਿਲੀ ਮ੍ਰਿਤਕ ਦੇਹ

ਵਿਦੇਸ਼

Scroll to Top