Bribe

Bribe: 6.5 ਲੱਖ ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਹੌਲਦਾਰ ਗ੍ਰਿਫਤਾਰ

ਚੰਡੀਗੜ੍ਹ, 18 ਸਤੰਬਰ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਹੌਲਦਾਰ ਨੂੰ 49800 ਰੁਪਏ ਰਿਸ਼ਵਤ (Bribe) ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ। ਉਕਤ ਹੌਲਦਾਰ ਕੰਵਰਪਾਲ ਸਿੰਘ ਪੁਲਿਸ ਥਾਣਾ ਨਕੋਦਰ ਦਿਹਾਤੀ (ਜਲੰਧਰ) ਵਿਖੇ ਤਾਇਨਾਤ ਸੀ | ਉਕਤ ਮੁਲਜ਼ਮ ਨੂੰ ਜਲੰਧਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਤੇ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ |

ਵਿਜੀਲੈਂਸ ਬਿਊਰੋ ਦੇ ਮੁਤਾਬਕ ਪਿੰਡ ਮਦਰੱਸਾ (ਸ੍ਰੀ ਮੁਕਤਸਰ ਸਾਹਿਬ) ਦੇ ਵਾਸੀ ਲਖਵਿੰਦਰ ਸਿੰਘ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਿੱਤੀ ਸ਼ਿਕਾਇਤ ‘ਤੇ ਇਹ ਕਾਰਵਾਈ ਕੀਤੀ ਹੈ | ਸ਼ਿਕਾਇਤਕਰਤਾ ਮੁਤਾਬਕ ਉਹ ਇੱਕ ਪ੍ਰਾਈਵੇਟ ਕੰਪਨੀ ‘ਚ ਸਕਿਓਰਿਟੀ ਗਾਰਡ ਵਜੋਂ ਕੰਮ ਕਰਦਾ ਹੈ | ਉਸਨੇ PHG ‘ਚ ਸੇਵਾ ਨਿਭਾਉਂਦੇ ਹੋਏ ਆਪਣੇ ਚਾਚੇ ਦੀ ਮੌਤ ਉਪਰੰਤ, ਸਾਲ 2017 ‘ਚ ਜ਼ਿਲ੍ਹਾ ਕਮਾਂਡਰ, ਪੰਜਾਬ ਹੋਮ ਗਾਰਡ ਦਫਤਰ ਫਰੀਦਕੋਟ ਵਿਖੇ ਤਰਸ ਦੇ ਆਧਾਰ ’ਤੇ ਨੌਕਰੀ ਲੈਣ ਲਈ ਅਰਜ਼ੀ ਦਿੱਤੀ ਸੀ। ਇਸ ਸੰਬੰਧੀ ਉਕਤ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਨੂੰ ਹੋਮ ਗਾਰਡ ‘ਚ ਤਰਸ ਦੇ ਅਧਾਰ ’ਤੇ ਨੌਕਰੀ ਦਿਵਾਉਣ ਬਦਲੇ 6,50,000 ਰੁਪਏ ਦੀ ਰਿਸ਼ਵਤ ਦੀ ਮੰਗੀ |

ਉਨ੍ਹਾਂ ਦੱਸਿਆ ਕਿ ਉਕਤ ਹੌਲਦਾਰ ਨੇ ਪਹਿਲੀ ਕਿਸ਼ਤ ਵਜੋਂ 50,000 ਰੁਪਏ ਮੰਗੇ ਅਤੇ ਫੋਨਪੇ ਰਾਹੀਂ ਰਕਮ (Bribe) ਉਸਦੇ ਐਚਡੀਐਫਸੀ ਬੈਂਕ ਖਾਤੇ ‘ਚ ਪਾਉਣ ਲਈ ਵਾਰ-ਵਾਰ ਜ਼ੋਰ ਪਾਉਣ ਲੱਗਾ ਸੀ | ਸ਼ਿਕਾਇਤਕਰਤਾ ਨੇ ਚਾਰ ਵਾਰ ‘ਚ 10-10 ਹਜ਼ਾਰ ਰੁਪਏ ਟਰਾਂਸਫਰ ਕੀਤੇ ਅਤੇ ਬਾਅਦ ‘ਚ 9800 ਹੋਰ ਰੁਪਏ ਟਰਾਂਸਫਰ ਕੀਤੇ | ਉਕਤ ਖ਼ਿਲਾਫ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ ਅਤੇ ਜਾਂਚ ਜਾਰੀ ਹੈ |

Scroll to Top