Site icon TheUnmute.com

Vigilance: ਜ਼ਮੀਨ ਦਾ ਇੰਤਕਾਲ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ

Bribe

ਚੰਡੀਗੜ, 08 ਜੁਲਾਈ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau ) ਨੇ ਇੱਕ ਪਟਵਾਰੀ ਨੂੰ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ | ਉਕਤ ਮਾਲ ਪਟਵਾਰੀ ਜਸਪ੍ਰੀਤ ਸਿੰਘ ਲੁਧਿਆਣਾ ਦੇ ਰਾਏਕੋਟ ਵਿਖੇ ਤਾਇਨਾਤ ਸੀ |

ਵਿਜੀਲੈਂਸ ਬਿਊਰੋ ਦੇ ਮੁਤਾਬਕ ਉਕਤ ਮਾਲ ਪਟਵਾਰੀ ਨੂੰ ਰਾਏਕੋਟ ਦੇ ਗੁਰਸੇਵਕ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਹੈ | ਉਕਤ ਪਟਵਾਰੀ ਨੇ ਆਪਣੇ ਨਿੱਜੀ ਸਹਾਇਕ ਲਾਡੀ ਨਾਮਕ ਵਿਅਕਤੀ ਰਾਹੀਂ ਜ਼ਮੀਨ ਦਾ ਇੰਤਕਾਲ ਕਰਵਾਉਣ ਬਦਲੇ ਪੰਜ ਹਜ਼ਾਰ ਰੁਪਏ ਲਏ | ਪਟਵਾਰੀ ਨੂੰ ਭਲਕੇ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ |

Exit mobile version