Khanauri

ਵਿਜੀਲੈਂਸ ਬਿਊਰੋ ਵੱਲੋਂ 31 ਅਕਤੂਬਰ ਤੋਂ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

ਚੰਡੀਗੜ੍ਹ 28 ਅਕਤੂਬਰ 2022: ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 31 ਅਕਤੂਬਰ ਤੋਂ 6 ਨਵੰਬਰ ਤੱਕ ਰਾਜ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤਾ (Vigilance Awareness Week) ਮਨਾਇਆ ਜਾਵੇਗਾ ਅਤੇ ਬਿਊਰੋ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਪਹਿਲੇ ਦਿਨ ਵਿਜੀਲੈਂਸ ਭਵਨ ਐਸ.ਏ.ਐਸ. ਨਗਰ ਵਿਖੇ ਸਹੁੰ ਚੁਕਾਈ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਹਫਤੇ ਦੌਰਾਨ ਵਿਜੀਲੈਂਸ ਬਿਊਰੋ ਦੀਆਂ ਸਾਰੀਆਂ ਰੇਂਜਾਂ ਅਤੇ ਯੂਨਿਟਾਂ ਇਸ ਸਾਲ ਲਈ ਕੇਂਦਰੀ ਵਿਜੀਲੈਂਸ ਕਮਿਸ਼ਨ ਵੱਲੋਂ ਐਲਾਨੇ ਗਏ ‘ਭ੍ਰਿਸ਼ਟਾਚਾਰ ਮੁਕਤ ਭਾਰਤ-ਵਿਕਸਤ ਭਾਰਤ’ ਦੇ ਸੰਦੇਸ਼ ਨੂੰ ਫੈਲਾਉਣ ਲਈ ਸੂਬੇ ਭਰ ਵਿੱਚ ਜਾਗਰੂਕਤਾ ਮੁਹਿੰਮ ਚਲਾਉਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਸਾਰੇ ਫੀਲਡ ਅਫਸਰਾਂ ਨੂੰ ਪਹਿਲਾਂ ਹੀ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵਿੱਦਿਅਕ ਸੰਸਥਾਵਾਂ, ਸੁਸਾਇਟੀਆਂ ਆਦਿ ਵਿੱਚ ਬੈਨਰ, ਪੋਸਟਰ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਜਾਗਰੂਕਤਾ ਪੈਦਾ ਕਰਨ ਲਈ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਬਿਊਰੋ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਕੀਤੇ ਜਾ ਯਤਨਾਂ ਅਤੇ ਬਾਰੇ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਜਵਾਬਦੇਹ ਬਣਾਇਆ ਜਾ ਸਕੇ।

Scroll to Top