Site icon TheUnmute.com

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 14 ਕੇਸਾਂ ‘ਚ 15 ਮੁਲਾਜ਼ਮ ਤੇ 5 ਹੋਰ ਵਿਅਕਤੀ ਗ੍ਰਿਫਤਾਰ

Vigilance Bureau

ਚੰਡੀਗੜ੍ਹ, 19 ਅਗਸਤ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਮੁਕੱਦਮਿਆਂ ‘ਚ 15 ਮੁਲਾਜ਼ਮਾਂ ਅਤੇ 5 ਹੋਰ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ |

ਵਿਜੀਲੈਂਸ (Vigilance Bureau) ਮੁਤਾਬਕ ਪਿਛਲੇ ਮਹੀਨੇ 8 ਵਿਜੀਲੈਂਸ ਮੁਕੱਦਮਿਆਂ ਦੇ ਸਬੰਧ ‘ਚ ਵੱਖ-ਵੱਖ ਅਦਾਲਤਾਂ ‘ਚ ਚਲਾਨ ਪੇਸ਼ ਕੀਤੇ ਗਏ । ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 7 ਕੇਸ ਵੀ ਦਰਜ ਕੀਤੇ ਗਏ । ਇਸ ਸਮੇ ਦੌਰਾਨ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ‘ਚ 13 ਮੁਲਾਜ਼ਮ ਅਤੇ 6 ਹੋਰ ਵਿਅਕਤੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਜਲੰਧਰ ਦੀ ਇੱਕ ਅਦਾਲਤ ਨੇ ਪਿਛਲੇ ਮਹੀਨੇ ਬਿਊਰੋ ਵੱਲੋਂ ਦਾਇਰ ਰਿਸ਼ਵਤਖੋਰੀ ਦੇ 1 ਕੇਸ ਦਾ ਫੈਸਲਾ ਸੁਣਾਉਂਦਿਆਂ ਇੰਪਰੂਵਮੈਂਟ ਟਰੱਸਟ, ਜਲੰਧਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸੰਦੀਪ ਮਿੱਤਰਾ ਨੂੰ ਦੋਸ਼ੀ ਕਰਾਰ ਦਿੰਦਿਆਂ 5 ਸਾਲ ਦੀ ਕੈਦ ਅਤੇ 20,000 ਰੁਪਏ ਦੀ ਜੁਰਮਾਨੇ ਦੀ ਸਜ਼ਾ ਸੁਣਾਈ ਹੈ |

Exit mobile version