Vigilance Bureau

ਪਟਿਆਲਾ ‘ਚ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੀ ਬੀਬੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 20 ਸਤੰਬਰ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਪੰਜਾਬ ‘ਚ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ | ਇਸੇ ਤਹਿਤ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਬੀਬੀ ਨੂੰ 20 ਹਜ਼ਾਰ ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਲੈਂਦੀ ਰੰਗੇ ਹੱਥੀਂ ਗ੍ਰਿਫਤਾਰ ਕੀਤੀ ਹੈ | ਗ੍ਰਿਫਤਾਰ ਮੁਲਜ਼ਮ ਬੀਬੀ ਦੋ ਪਛਾਣ ਡਿੰਪਲ, ਪਤਨੀ ਨਾਇਬ ਸਿੰਘ, ਵਾਸੀ ਧੋਬੀ ਘਾਟ, ਪਟਿਆਲਾ ਵਜੋਂ ਹੋਈ ਹੈ |

ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀਬੀ ਨੂੰ ਰਾਕੇਸ਼ ਕੁਮਾਰ ਵਾਸੀ ਗੁਰੂ ਨਾਨਕ ਨਗਰ, ਪਟਿਆਲਾ ਵੱਲੋਂ ਦਰਜ ਕਰਵਾਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਹੈ | ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਹੈ ਕਿ ਉਸਦੀ ਸਾਲੀ ਪੂਨਮ ਅਰੋੜਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਪਟਿਆਲਾ ‘ਚ ਅੱਪਰ ਡਿਵੀਜ਼ਨ ਕਲਰਕ ਵਜੋਂ ਸੇਵਾ ਨਿਭਾ ਰਹੀ ਹੈ।

Read More: Buddha Nallah: ਨੇਬੁਲਾ ਗਰੁੱਪ ਨਾਲ ਲੁਧਿਆਣਾ ਦੇ ਬੁੱਢਾ ਨਾਲੇ ਦੇ ਪਾਣੀ ਦੀ 3 ਪੜਾਵਾਂ ‘ਚ ਹੋਵੇਗੀ ਸਫ਼ਾਈ

ਉਨ੍ਹਾਂ ਕਿਹਾ ਕਿ ਉਸ ਨੂੰ ਮੁੱਖ ਦਫ਼ਤਰ PSPCL ਪਟਿਆਲਾ ਤੋਂ ਸੁਪਰਡੈਂਟ ਇੰਜੀਨੀਅਰ, PSPCL ਦੇ ਦਫ਼ਤਰ ਨੇੜੇ 23 ਨੰਬਰ ਫਾਟਕ, ਪਟਿਆਲਾ ਵਿਖੇ ਤਬਦੀਲ ਕਰ ਦਿੱਤਾ ਹੈ। ਸ਼ਿਕਾਇਤਕਰਤਾ ਨੂੰ ਮੁਲਜ਼ਮ ਅਤੇ ਉਸ ਦੇ ਸਾਥੀ ਅਜੈ ਗੋਇਲ, ਵਾਸੀ ਰਾਮ ਬਾਗ ਕਲੋਨੀ, ਪਟਿਆਲਾ ਨੇ ਸੰਪਰਕ ਕੀਤਾ। ਉਨ੍ਹਾਂ ਸ਼ਿਕਾਇਤਕਰਤਾ ਤੋਂ ਤਬਾਦਲਾ ਕਰਵਾਉਣ ਸਬੰਧੀ 2 ਲੱਖ ਰੁਪਏ ਰਿਸ਼ਵਤ ਦੀ ਮੰਗੀ ਤੇ ਕਿਹਾ ਕਿ ਉਨ੍ਹਾਂ ਦੇ PSPCL ਦੇ ਸੀਨੀਅਰ ਅਧਿਕਾਰੀਆਂ ਨਾਲ ਵਧੀਆ ਸੰਬੰਧ ਹਨ।

Read More: Panchkula: ਪੰਚਕੂਲਾ ‘ਚ ਕਾਂਗਰਸੀ ਉਮੀਦਵਾਰ ਦੇ ਕਾਫ਼ਲੇ ‘ਤੇ ਹ.ਮ.ਲਾ, ਵਰਕਰ ਦੇ ਲੱਗੀ ਗੋ.ਲੀ

ਉਕਤ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਬਾਅਦ ‘ਚ ਉਹ 50,000 ਰੁਪਏ ਰਿਸ਼ਵਤ ਲੈਣ ਲਈ ਮੰਨ ਗਏ, ਪਰ ਉਨ੍ਹਾਂ ਵੱਲੋਂ 20 ਹਜ਼ਾਰ ਰੁਪਏ ਨਕਦ ਅਤੇ 30 ਹਜ਼ਾਰ ਰੁਪਏ ਚੈੱਕ ਜ਼ਰੀਏ ਲੈਣ ਦੀ ਮੰਗ ਰੱਖੀ ਗਈ ਸੀ ।

ਵਿਜੀਲੈਂਸ (Vigilance Bureau) ਦੇ ਬੁਲਾਰੇ ਮੁਤਾਬਕ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਬੀਬੀ ਡਿੰਪਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਗ੍ਰਿਫਤਾਰ ਕਰ ਲਿਆ । ਬੁਲਾਰੇ ਨੇ ਕਿਹਾ ਕਿ ਇਸ ਕੇਸ ‘ਚ ਸਹਿ-ਮੁਲਜ਼ਮ ਅਜੇ ਗੋਇਲ ਫਰਾਰ ਹੈ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Scroll to Top