ਚੰਡੀਗੜ੍ਹ 18 ਜੁਲਾਈ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਇੱਕ ਏ.ਐਸ.ਆਈ. ਗੁਰਦੀਪ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਉਕਤ ਮੁਲਜ਼ਮ ਥਾਣਾ ਗੁਰੂਹਰਸਹਾਏ, ਜ਼ਿਲਾ ਫਿਰੋਜਪੁਰ ਵਿਖੇ ਤਾਇਨਾਤ ਸੀ |
ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਖੁੰਦੜ ਉਤਾੜ, ਜ਼ਿਲ੍ਹਾ ਫਿਰੋਜਪੁਰ ਵੱਲੋਂ ਦਰਜ ਕਰਵਾਏ ਬਿਆਨਾਂ ਅਤੇ ਪੇਸ਼ ਰਿਕਾਰਡਿੰਗ ਦੇ ਅਧਾਰ ‘ਤੇ ਵਿਜੀਲੈਸ ਬਿਊਰੋ ਨੇ ਉਕਤ ਮੁਲਜ਼ਮ ਏ.ਐਸ.ਆਈ. ਨੂੰ ਗ੍ਰਿਫਤਾਰ ਕੀਤਾ ਹੈ।
ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਸ ਦੇ ਛੋਟੇ ਭਰਾ ਖਿਲਾਫ ਥਾਣਾ ਗੁਰੂਹਰਸਹਾਏ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ‘ਚ ਰਾਜ਼ੀਨਾਮਾ ਹੋ ਗਿਆ ਸੀ। ਪਰ ਫਿਰ ਵੀ ਉਕਤ ਮਾਮਲੇ ਸਬੰਧੀ ਸ਼ਿਕਾਇਤਕਰਤਾ ਨੇ ਮੁੜ ਥਾਣੇ ‘ਚ ਦਰਖਾਸਤ ਦਿੱਤੀ। ਜਿਸ ਦੀ ਜਾਂਚ ਦੌਰਾਨ ਉਕਤ ਏ.ਐਸ.ਆਈ. ਗੁਰਦੀਪ ਸਿੰਘ ਨੇ ਆਪਣੇ ਭਰਾ ਨੂੰ ਥਾਣੇ ਬੁਲਾਇਆ ਅਤੇ ਉਸ ਦੀ ਰਿਹਾਈ ਲਈ 1,50,000 ਰੁਪਏ ਦੀ ਮੰਗ ਕੀਤੀ।
ਜਦੋਂ ਸ਼ਿਕਾਇਤਕਰਤਾ ਧਿਰ ਨੇ ਰਿਸ਼ਵਤ ਨਾ ਦਿੱਤੀ ਤਾਂ ਉਸ ਦੇ ਭਰਾ ਨੂੰ ਗ੍ਰਿਫਤਾਰ ਕਰ ਲਿਆ । ਇਸ ਤੋਂ ਬਾਅਦ 7 ਦਿਨ ਦਾ ਰਿਮਾਂਡ ਮਿਲਣ ਅਤੇ ਜ਼ਮਾਨਤ ਨਾ ਹੋਣ ਦਾ ਡਰ ਦਿਖਾ ਕੇ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈ ਲਏ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਗੁਰਮੀਤ ਸਿੰਘ ਨੇ ਆਪਣੇ ਭਰਾ ਦਾ ਫੋਨ ਅਤੇ ਪਰਸ ਮਾਮਲੇ ‘ਚ ਸ਼ਾਮਲ ਨਾ ਕਰਨ ਦੇ ਬਦਲੇ 10 ਹਜ਼ਾਰ ਰੁਪਏ ਹੋਰ ਮੰਗੇ |
ਵਿਜੀਲੈਂਸ ਬਿਊਰੋ ਰੇਂਜ ਫਿਰੋਜਪੁਰ ਦੇ ਥਾਣੇ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰਕੇ ਉਕਤ ਏ.ਐਸ.ਆਈ. ਗੁਰਮੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ
‘ਚ ਉਸਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ |