Site icon TheUnmute.com

ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ‘ਚ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਗ੍ਰਿਫਤਾਰ

Vigilance Bureau

ਚੰਡੀਗੜ੍ਹ, 16 ਅਗਸਤ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸਬ-ਇੰਸਪੈਕਟਰ ਪ੍ਰਤਾਪ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫਤਾਰ ਕੀਤਾ ਹੈ | ਉਕਤ ਏ.ਐਸ.ਆਈ ਥਾਣਾ ਸਦਰ ਲੁਧਿਆਣਾ ਅਧੀਨ ਮਰਾਡੋ ਪੁਲਿਸ ਚੌਕੀ ਵਿਖੇ ਤਾਇਨਾਤ ਸੀ | ਵਿਜੀਲੈਂਸ ਨੇ ਤਲਾਸ਼ੀ ਦੌਰਾਨ ਪੁਲਿਸ ਮੁਲਾਜਮ ਦੀ ਦੀ ਕਾ’ਚੋਂ 32,000 ਰੁਪਏ ਵੀ ਬਰਾਮਦ ਕੀਤੇ ਹਨ | ਪੰਜਾਬ ਵਿਜੀਲੈਂਸ ਬਿਊਰੋ ਮੁਤਾਬਕ ਉਕਤ ਪੁਲਿਸ ਮੁਲਾਜ਼ਮਾਂ ਨੂੰ ਲੁਧਿਆਣਾ ਸ਼ਹਿਰ ਦੇ ਸ਼ਿਮਲਾਪੁਰੀ ਦੇ ਰਹਿਣ ਵਾਲੇ ਗੁਰਜੀਤ ਰਾਏ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ (Vigilance Bureau) ਨਾਲ ਸੰਪਰਕ ਕਰਕੇ ਦੱਸਿਆ ਕਿ ਉਕਤ ਥਾਣੇ ‘ਚ ਉਸਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਉਕਤ ਏ.ਐੱਸ.ਆਈ.ਪ੍ਰਤਾਪ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਜਾਂਚ ਦੌਰਾਨ ਉਕਤ ਏ.ਐੱਸ.ਆਈ.ਨੇ ਬਿਨਾਂ ਕਿਸੇ ਦਸਤਵੇਜ਼ ਤੋਂ ਉਸਦਾ ਮੋਬਾਈਲ ਫ਼ੋਨ, ਲੈਪਟਾਪ ਅਤੇ ਕੁਝ ਦਸਤਾਵੇਜ਼ ਆਪਣੇ ਕਬਜ਼ੇ ‘ਚ ਰੱਖ ਲਏ ਸਨ।

ਸ਼ਿਕਾਇਤਕਰਤਾ ਮੁਤਾਬਕ ਉਸਨੂੰ ਜ਼ਮਾਨਤ ਮਿਲਣ ਤੋਂ ਬਾਅਦ ਜਦੋਂ ਉਹ ਆਪਣਾ ਵਾਪਸ ਲੈਣ ਗਿਆ ਤਾਂ ਉਕਤ ASI ਪ੍ਰਤਾਪ ਸਿੰਘ ਨੇ 40 ਹਜ਼ਾਰ ਰੁਪਏ ਰਿਸ਼ਵਤ ਦੀ ਮੰਗੀ | ਸ਼ਿਕਾਇਤਕਰਤਾ ਕੁਝ ਸਮਾਨ ਵਾਪਸ ਕਰਨ ਲਈ 20 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਲੈ ਲਈ | ਇਸਦੇ ਨਾਲ ਹੀ ਬਾਕੀ ਸਮਾਨ ਲਈ 20 ਹਜ਼ਾਰ ਰੁਪਏ ਹੋਰ ਮੰਗੇ | ਇਸ ਦੌਰਾਨ ਵਿਜੀਲੈਂਸ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਉਕਤ ਏ.ਐੱਸ.ਆਈ. ਪ੍ਰਤਾਪ ਨੂੰ ਫੜ ਲਿਆ | ਮੁਲਜ਼ਮ ਨੂੰ ਭਲਕੇ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ |

 

Exit mobile version