Site icon TheUnmute.com

ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਰਜਿਸਟਰੀ ਕਲਰਕ ਗ੍ਰਿਫਤਾਰ

Khanauri

ਐਸ ਏ ਐਸ ਨਗਰ 09 ਨਵੰਬਰ 2022: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਜ਼ੀਰਕਪੁਰ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਰਜਿਸਟਰੀ ਕਲਰਕ ਗੁਰਮੀਤ ਕੌਰ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਥਾਣਾ ਡੇਰਾਬੱਸੀ ਦੇ ਪਿੰਡ ਅੱਡਾ ਝੁੰਗੀਆਂ ਦੇ ਹਰਸਿਮਰਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਉਕਤ ਮਹਿਲਾ ਕਲਰਕ ਖ਼ਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਅਤੇ ਇਸ ਸਬੰਧੀ ਸਬੂਤਾਂ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਰਜਿਸਟਰੀ ਕਲਰਕ ਨੇ ਸ਼ਿਕਾਇਤਕਰਤਾ ਪਾਸੋਂ ਆਪਣਾ ਖੁਦਮੁਖਤਿਆਰਨਾਮਾ ਦਰਜ ਕਰਵਾਉਣ ਬਦਲੇ 20,000 ਰੁਪਏ ਲਏ ਹਨ।ਉਹਨਾਂ ਦੱਸਿਆ ਕਿ ਪੜਤਾਲ ਦੌਰਾਨ ਦੋਸ਼ ਸਹੀ ਪਾਏ ਗਏ ਅਤੇ ਉਕਤ ਮਹਿਲਾ ਮਾਲ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਉਡਣ ਦਸਤਾ-1, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Exit mobile version