ਚੰਡੀਗੜ੍ਹ, 17 ਅਪ੍ਰੈਲ, 2025: ਪੰਜਾਬ ਵਿੱਚ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ, ਪੰਜਾਬ ਵਿਜੀਲੈਂਸ ਬਿਊਰੋ (punjab Vigilance Bureau) ਨੇ ਗੁਰਦਾਸਪੁਰ ਜ਼ਿਲ੍ਹੇ ਦੇ ਕਾਹਨੂੰਵਾਨ ਸਥਿਤ ਮਾਰਕੀਟ ਕਮੇਟੀ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ (rashpal singh) ਨੂੰ 7,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ।
ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ (Vigilance Bureau) ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਅਨਾਜ ਮੰਡੀ, ਕਾਹਨੂੰਵਾਨ ਦੇ ਇੱਕ ਕਮਿਸ਼ਨ ਏਜੰਟ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Vigilance Bureau) ਨੂੰ ਦੱਸਿਆ ਕਿ ਮਾਰਕੀਟ ਕਮੇਟੀ ਕਾਹਨੂੰਵਾਨ ਨੇ ਦਸੰਬਰ 2024 ਵਿੱਚ ਉਸਦੀ ਫਰਮ ‘ਤੇ ਗਲਤ ਤਰੀਕੇ ਨਾਲ 18,610 ਰੁਪਏ ਦਾ ਜੁਰਮਾਨਾ ਲਗਾਇਆ ਸੀ। ਮਾਮਲੇ ਨੂੰ ਹੱਲ ਕਰਨ ਦੀਆਂ ਵਾਰ-ਵਾਰ ਕੋਸ਼ਿਸ਼ਾਂ ਦੇ ਬਾਵਜੂਦ, ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੇ ਜੁਰਮਾਨਾ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ।
ਕਣਕ ਦੀ ਖਰੀਦ ਦਾ ਸੀਜ਼ਨ ਨੇੜੇ ਆ ਰਿਹਾ ਸੀ, ਜਿਸ ਕਾਰਨ ਸ਼ਿਕਾਇਤਕਰਤਾ ਨੂੰ ਆਪਣੀ ਦੂਜੀ ਫਰਮ ਦੇ ਮਿਆਦ ਪੁੱਗ ਚੁੱਕੇ ਲਾਇਸੈਂਸ ਨੂੰ ਨਵਿਆਉਣ ਦੀ ਲੋੜ ਸੀ, ਜੋ ਕਿ ਉਸਦੀ ਮਾਂ ਦੇ ਨਾਮ ‘ਤੇ ਰਜਿਸਟਰਡ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਸਨੇ ਦੋਵਾਂ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਉਪਰੋਕਤ ਦੋਸ਼ੀ ਰਸ਼ਪਾਲ ਸਿੰਘ ਕੋਲ ਪਹੁੰਚ ਕੀਤੀ ਤਾਂ ਮੰਡੀ ਸੁਪਰਵਾਈਜ਼ਰ ਨੇ 8,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਪਰ ਉਸਦੇ ਜ਼ਿੱਦ ਕਰਨ ਤੋਂ ਬਾਅਦ, ਰਿਸ਼ਵਤ ਦੀ ਰਕਮ ਘਟਾ ਕੇ 7,000 ਰੁਪਏ ਕਰ ਦਿੱਤੀ ਗਈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ, (Vigilance Bureau) ਅੰਮ੍ਰਿਤਸਰ ਰੇਂਜ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਰਸ਼ਪਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਪਰੋਕਤ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਅੰਮ੍ਰਿਤਸਰ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Read more: ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਚੌਕੀ ਇੰਚਾਰਜ SI ਨੂੰ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ