ਚੰਡੀਗੜ੍ਹ, 15 ਦਸੰਬਰ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਭਰ ‘ਚ ਨਵੰਬਰ ਮਹੀਨੇ ਦੌਰਾਨ 8 ਵੱਖ-ਵੱਖ ਟਰੈਪ ਮਾਮਲਿਆ ‘ਚ 9 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ | ਵਿਜੀਲੈਂਸ ਬਿਊਰੋ ਮੁਤਾਬਕ ਵਿਜੀਲੈਂਸ ਬਿਊਰੋ ਵੱਲੋਂ ਇਸ ਸਮੇਂ ਦੌਰਾਨ ਸਰਕਾਰੀ ਮੁਲਾਜ਼ਮਾਂ ਅਤੇ ਹਰ ਖੇਤਰ ‘ਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵਿਜੀਲੈਂਸ ਬਿਊਰੋ ਮੁਤਾਬਕ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ‘ਚ 12 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਕਰਨ ਲਈ 7 ਮਾਮਲਿਆਂ ‘ਚ ਵਿਜੀਲੈਂਸ ਜਾਂਚ ਵੀ ਦਰਜ ਕੀਤੀਆਂ ਹਨ। ਉਨ੍ਹਾਂ ਕਿਹਾ ਕਿ 17 ਮੁਲਜ਼ਮਾਂ ਵਿਰੁੱਧ 8 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਹਨ, ਇਨ੍ਹਾਂ ‘ਚ 11 ਸਰਕਾਰੀ ਕਰਮਚਾਰੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ 3 ਰਿਸ਼ਵਤਖੋਰੀ ਦੇ ਕੇਸਾਂ ਦਾ ਫੈਸਲਾ ਕੀਤਾ ਹੈ, ਜਿਸ ‘ਚ ਪੰਜ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਹੈ ਅਤੇ ਤਿੰਨ ਸਾਲ ਤੋਂ 5 ਸਾਲ ਦੀ ਕੈਦ ਅਤੇ 10,000 ਰੁਪਏ ਤੋਂ 67,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
Read More: ਵਿਜੀਲੈਂਸ ਬਿਊਰੋ ਨੇ ਕਿਰਾਇਆ ਕੁਲੈਕਟਰ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ




