Punjab Vigilance Bureau

ਵਿਜੀਲੈਂਸ ਬਿਊਰੋ ਵੱਲੋਂ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ ਮਾਮਲਿਆਂ ’ਚ 18 ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ, 19 ਮਾਰਚ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਫਰਵਰੀ ਮਹੀਨੇ ‘ਚ 14 ਵੱਖ-ਵੱਖ ਟਰੈਪ ਕੇਸਾਂ ਤਹਿਤ 17 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ | ਇਸ ਸੰਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ‘ਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ‘ਚ 26 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ | ਇਸਦੇ ਨਾਲ ਹੀ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇੰਕੁਆਈਰੀਜ਼ ਵੀ ਦਰਜ ਕੀਤੀਆਂ ਹਨ। ਵਿਜੀਲੈਂਸ ਮੁਤਾਬਕ 35 ਮੁਲਜ਼ਮਾਂ ਖ਼ਿਲਾਫ 9 ਅਪਰਾਧਿਕ ਮਾਮਲੇ ਵੀ ਦਰਜ ਗਏ,ਜਿਨ੍ਹਾਂ ‘ਚ 11 ਸਰਕਾਰੀ ਮੁਲਾਜ਼ਮ ਸ਼ਾਮਲ ਹਨ।

ਇਸਦੇ ਨਾਲ ਹੀ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਰਿਸ਼ਵਤਖੋਰੀ ਦੇ 4 ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ‘ਚ 4 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਅਤੇ ਸਾਢੇ 3 ਸਾਲ ਤੋਂ ਚਾਰ ਸਾਲ ਦੀ ਕੈਦ ਅਤੇ 10000 ਰੁਪਏ ਤੋਂ ਲੈ ਕੇ 50000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ।

Read More: ਅੰਮ੍ਰਿਤਸਰ ‘ਚ ਹਥਿਆਰ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼, ਆਧੁਨਿਕ ਹਥਿਆਰ ਸਣੇ 2 ਨੌਜਵਾਨ ਗ੍ਰਿਫਤਾਰ

ਵਿਦੇਸ਼

Scroll to Top