ਪੰਜਾਬ ਵਿਜੀਲੈਂਸ ਬਿਊਰੋ

ਵਿਜੀਲੈਂਸ ਬਿਊਰੋ ਨੇ ਸਹਾਇਕ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦੇ ਕੀਤਾ ਗ੍ਰਿਫਤਾਰ

ਪਟਿਆਲਾ , 26 ਮਾਰਚ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ ‘ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਤਹਿਸੀਲ ਨਾਭਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਸੀ।

ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ 2023 ‘ਚ ਸ਼ਿਕਾਇਤਕਰਤਾ ਦੇ ਇੱਕ ਰਿਸ਼ਤੇਦਾਰ ਦੀ ਖਾ.ਲਿ.ਸ.ਤਾ.ਨੀ ਗਤੀਵਿਧੀਆਂ ‘ਚ ਸ਼ਮੂਲੀਅਤ ਸਬੰਧੀ ਜਾਂਚ ਕੀਤੀ ਸੀ। ਇਸ ਸੰਦਰਭ ‘ਚ, ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਕਾਊਂਟਰ ਇੰਟੈਲੀਜੈਂਸ ਦਫ਼ਤਰ ‘ਚ ਤਲਬ ਕੀਤਾ ਅਤੇ ਦੋਸ਼ ਲਗਾਇਆ ਕਿ ਉਹ ਖੁਦ ਆਪਣੇ ਰਿਸ਼ਤੇਦਾਰ ਨਾਲ ਇਨ੍ਹਾਂ ਗਤੀਵਿਧੀਆਂ ‘ਚ ਸ਼ਾਮਲ ਸੀ।

ਸ਼ਿਕਾਇਤਕਰਤਾ ਦੇ ਮੁਤਾਬਕ, ਮੁਲਜ਼ਮ ਏਐਸਆਈ ਨੇ ਇੱਕ ਅਨੁਕੂਲ ਰਿਪੋਰਟ ਦੇ ਬਦਲੇ ₹20,000 ਦੀ ਰਿਸ਼ਵਤ ਦੀ ਮੰਗ ਕੀਤੀ, ਜੋ ਸ਼ਿਕਾਇਤਕਰਤਾ ਦੇ ਵਿਦੇਸ਼ ਜਾਣ ਲਈ ਜ਼ਰੂਰੀ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਨਾਲ ਸੰਪਰਕ ਕੀਤਾ। ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਟੀਮ ਨੇ ਮੁਲਜ਼ਮ ਨੂੰ ਸ਼ਿਕਾਇਤਕਰਤਾ ਤੋਂ ₹20,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

Read More: ਲਾਲਜੀਤ ਭੁੱਲਰ ਨੂੰ ਹਟਾਉਣਾ ਤੇ ਗ੍ਰਿਫ਼ਤਾਰ ਕਰਨਾ ਪੰਜਾਬ ‘ਚ ਗਲਤ ਕੰਮਾਂ ਪ੍ਰਤੀ ਜ਼ੀਰੋ ਟਾਲਰੈਂਸ ਨੂੰ ਦਰਸਾਉਂਦਾ ਹੈ: ਅਮਨ ਅਰੋੜਾ

ਵਿਦੇਸ਼

Scroll to Top