ਚੰਡੀਗੜ੍ਹ, 24 ਜਨਵਰੀ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਖਰਾਜ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਗੋਖੂਵਾਲ ਦੇ ਵਸਨੀਕ ਗੁਰਦਿਆਲ ਚੰਦ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ‘ਚ ਕਿਹਾ ਕਿ ਉਸਨੇ ਪਹਿਲਾਂ ਕੁਝ ਅਪਰਾਧੀਆਂ ਵਿਰੁੱਧ ਪੁਲਿਸ ਸਟੇਸ਼ਨ ਸਿਵਲ ਲਾਈਨਜ਼, ਬਟਾਲਾ ਵਿਖੇ ਐਫਆਈਆਰ ਦਰਜ ਕਰਵਾਈ ਸੀ ਜਿਨ੍ਹਾਂ ਨੇ ਕਥਿਤ ਤੌਰ ‘ਤੇ ਉਸ ਦੀ ਕੁੱਟ-ਮਾਰ ਕੀਤੀ ਸੀ। ਉਕਤ ਮੁਲਜ਼ਮ ਏਐਸਆਈ ਇਸ ਮਾਮਲੇ ‘ਚ ਜਾਂਚ ਅਧਿਕਾਰੀ ਸੀ ਅਤੇ ਉਸਨੇ ਉਕਤ ਐਫਆਈਆਰ ‘ਚ ਦਰਜ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ 5,000 ਰੁਪਏ ਦੀ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ‘ਚ ਉਕਤ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਸ਼ਿਕਾਇਤਕਰਤਾ ਤੋਂ 5,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
Read More: Vigilance Bureau: ਵਿਜੀਲੈਂਸ ਬਿਊਰੋ ਨੇ ਡਰਿੱਲ ਅਫ਼ਸਰ ਲਈ ਰਿਸ਼ਵਤ ਲੈਂਦਾ ਹੌਲਦਾਰ ਕੀਤਾ ਕਾਬੂ